ਬੇਗੋਵਾਲ, 14 ਫਰਵਰੀ (ਸੁਖਜਿੰਦਰ ਸਿੰਘ)- ਸਮਾਜ ਸੇਵੀ ਕੰਮਾਂ 'ਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਸੇਵਾ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਗੁਰਮੇਲ ਸਿੰਘ ਦੀ ਟੀਮ ਵਲੋਂ 145 ਲੋਕਾਂ ਦੀ ਮੁਫ਼ਤ ਸ਼ੂਗਰ ਚੈੱਕ ਕੀਤੀ ਗਈ | ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਸ਼ੂਗਰ ਇਕ ਐਸੀ ਬਿਮਾਰੀ ਹੈ ਜਿਸ ਦਾ ਸਮੇਂ-ਸਮੇਂ 'ਤੇ ਚੈੱਕਅਪ ਕਰਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਡਿੰਪਲ, ਐਮ.ਜੇ.ਐਫ. ਵਿਰਸਾ ਸਿੰਘ, ਐਮ.ਜੇ.ਐਫ. ਸਿਮਰਜੀਤ ਸਿੰਘ, ਲਖਵੀਰ ਸਿੰਘ, ਮਲਕੀਤ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |