ਫਗਵਾੜਾ, 14 ਫਰਵਰੀ (ਹਰਜੋਤ ਸਿੰਘ ਚਾਨਾ)- ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਵਨੀਤ ਕੌਰ ਪਤਨੀ ਪਰਮਦੀਪ ਸਿੰਘ ਵਾਸੀ ਜਗਪਾਲਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਵਿਆਹ ਪਰਮਦੀਪ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਸ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਿਸ ਸੰਬੰਧੀ ਪੁਲਿਸ ਨੇ ਪਰਮਦੀਪ ਸਿੰਘ ਪੁੱਤਰ ਨਾਜਰ ਸਿੰਘ, ਨਾਜਰ ਸਿੰਘ ਤੇ ਹਰਬੰਸ ਕੌਰ ਪਤਨੀ ਨਾਜਰ ਸਿੰਘ ਵਾਸੀਆਨ ਮਾਨੂੰਕੇ ਹਾਲ ਵਾਸੀ ਨਿਊਜ਼ੀਲੈਂਡ ਖ਼ਿਲਾਫ਼ ਕੇਸ ਦਰਜ ਕੀਤਾ ਹੈ |