24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਲਾਬਗੜ੍ਹ ਜਗੀਰ ਵਿਖੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 18-02-2026
ਫਗਵਾੜਾ, 17 ਫਰਵਰੀ (ਵਾਲੀਆ)-ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਗੁਲਾਬਗੜ੍ਹ ਜਗੀਰ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਗਿਆ | ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਧਾਰਮਿਕ ਦੀਵਾਨ ਸਜਾਇਆ ਗਿਆ | ਇਸ ਦੌਰਾਨ ਮਿਸ਼ਨਰੀ ਕਲਾਕਾਰ ਵਿੱਕੀ ਬਹਾਦਰ ਕੇ ਐਂਡ ਮਿਊਜ਼ੀਕਲ ਗਰੁੱਪ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਤਵੰਤਿਆਂ, ਸੇਵਾਦਾਰ ਤੇ ਸਹਿਯੋਗੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਟੇਜ ਦੀ ਸੇਵਾ ਲੈਕਚਰਾਰ ਸਤਪਾਲ ਦਾਦਰਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਕਮੇਟੀ ਪ੍ਰਧਾਨ ਬਲਵੀਰ ਚੰਦ, ਕੈਸ਼ੀਅਰ ਮੇਜਰ ਲਾਲ ਤੋਂ ਇਲਾਵਾ ਕੁਲਦੀਪ ਮਾਣਕ, ਜਗਦੀਸ਼ ਲਾਲ, ਜਸਵਿੰਦਰ ਪਾਲ, ਗੁਰਦੇਵ ਰਾਮ, ਜਸਵੀਰ, ਰਵੀ ਕੁਮਾਰ, ਬੀਬੀ ਅਮਰਜੀਤ ਕੌਰ ਸਰਪੰਚ ਗੁਲਾਬਗੜ੍ਹ, ਬਲਬੀਰ ਕੌਰ ਪੰਚ, ਨਵਦੀਪ ਕੁਮਾਰ ਪੰਚ, ਲਖਵੀਰ ਪੰਚ, ਮਨਜੀਤ ਪੰਚ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੈਰ ਕਾਨੂੰਨੀ ਮਾਈਨਿੰਗ ਦੇ ਦੋਸ਼ ਹੇਠ ਸਰਪੰਚ ਸਮੇਤ ਚਾਰ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ 'ਸਾਡੇ ਬਜ਼ੁਰਗ ਸਾਡਾ ਮਾਨ' ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।