ਫਗਵਾੜਾ, 17 ਫਰਵਰੀ (ਵਾਲੀਆ)- ਮਾਤਾ ਵੈਸ਼ਨੋ ਦੇਵੀ ਮੰਦਿਰ ਡੁਮੇਲੀ ਅਤੇ ਮਾਤਾ ਨਵਦੁਰਗਾ ਮੰਦਿਰ ਪਿੰਡ ਖੜਕਾ ਵਿਖੇ ਮਹਾ ਸ਼ਿਵਰਾਤਰੀ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਗੱਦੀ ਬਿਰਾਜਮਾਨ ਸ੍ਰੀ ਧਰਮ ਦੇਵਾ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਵੇਰੇ ਧਰਮ ਦੇਵਾ ਦੀ ਅਗਵਾਈ ਹੇਠ ਪਵਿੱਤਰ ਸ਼ਿਵਲਿੰਗ ਦਾ ਜਲ ਅਭਿਸ਼ੇਕ ਅਤੇ ਪੂਜਾ ਅਰਚਨਾ ਕੀਤੀ ਗਈ | ਸਮਾਗਮ ਦੌਰਾਨ ਭਗਤ ਦੌਲਤ ਰਾਮ, ਭਗਤ ਸਾਬੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ |