24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਡਾਲਾ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਅੱਜ

ਅਜੀਤ ਡੈਸਕ 18-02-2026
ਨਡਾਲਾ, 17 ਫਰਵਰੀ (ਰਘਬਿੰਦਰ ਸਿੰਘ)-ਸਥਾਨਕ ਗੁਰੂ ਪ੍ਰੇਮ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ 56ਵਾਂ ਸਾਲਾਨਾ ਇਨਾਮ ਵੰਡ ਸਮਾਗਮ ਅੱਜ 18 ਫਰਵਰੀ ਸਵੇਰੇ 11 ਵਜੇ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਇਨਾਮ ਵੰਡ ਸਮਾਗਮ ਦੌਰਾਨ ਪ੍ਰੋਫੈਸਰ ਡਾ. ਲਖਵਿੰਦਰ ਸਿੰਘ ਕੰਗ, ਡੀਨ ਫੈਕਲਟੀ ਆਫ਼ ਇਕਨਾਮਿਕਸ ਤੇ ਬਿਜ਼ਨਸ ਮੈਂਬਰ ਆਫ਼ ਸੈਨੇਟ ਤੇ ਸਿੰਡੀਕੇਟ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਮੁੱਖ ਮਹਿਮਾਨ ਹੋਣਗੇ ਤੇ ਡਾ. ਬਿਕਰਮ ਸਿੰਘ ਵਿਰਕ ਰਿਟਾਇਰ ਪਿ੍ੰਸੀਪਲ ਸਰਕਾਰੀ ਕਾਲਜ ਟਾਂਡਾ ਉੜਮੁੜ ਸਮਾਗਮ ਦੀ ਪ੍ਰਧਾਨਗੀ ਕਰਨਗੇ ਤੇ ਇਸ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਵਿੱਦਿਅਕ, ਖੇਡਾਂ ਤੇ ਸਭਿਆਚਾਰਕ ਖੇਤਰਾਂ ਵਿਚ ਕੀਤੀਆਂ ਉਪਲਬਧੀਆਂ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ ਦੇ ਹਿਤ 'ਚ ਨਹੀਂ-ਪਿ੍ੰਸੀਪਲ ਲਖਵੀਰ ਸਿੰਘ <br/> ਅਗਲੀ ਖ਼ਬਰ ਦੋਆਬਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।