ਕਾਲਾ ਸੰਘਿਆਂ, 17 ਫਰਵਰੀ (ਸੰਘਾ)-ਜ਼ਿਲ੍ਹਾ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਆਗੂ ਸੇਵਾ ਮੁਕਤ ਸਬ-ਇੰਸਪੈਕਟਰ ਜੋਗਿੰਦਰ ਸਿੰਘ ਸੰਧੂ ਚੱਠਾ ਨੂੰ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ | ਜੋਗਿੰਦਰ ਸਿੰਘ ਸੰਧੂ ਚੱਠਾ ਹੁਰਾਂ ਨੂੰ ਹਲਕਾ ਇੰਚਾਰਜ ਹਰਕਿ੍ਸ਼ਨ ਸਿੰਘ ਵਾਲੀਆ ਵਲੋਂ ਨਿਯੁਕਤੀ ਪੱਤਰ ਸੌਂਪ ਕੇ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਹਾਈਕਮਾਂਡ ਵੱਲੋਂ ਜੋਗਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਨਿਰੰਤਰ ਸੇਵਾਵਾਂ ਨੂੰ ਦੇਖਦੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਇਨ੍ਹਾਂ ਨੂੰ ਜ਼ਿਲ੍ਹੇ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਮੈਨੂੰ ਵਿਸ਼ਵਾਸ ਹੈ ਕਿ ਜੋਗਿੰਦਰ ਸਿੰਘ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ | ਇਸ ਮੌਕੇ ਨਵ ਨਿਯੁਕਤ ਉਪ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਜੋਗਿੰਦਰ ਸਿੰਘ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਹਰਕਿ੍ਸ਼ਨ ਸਿੰਘ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਵੱਡੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨਗੇ |