24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਰੇਲਵੇ ਸਟੇਸ਼ਨ ਰੋਡ 'ਤੇ ਨਵੀਂ ਪਈ ਵਾਟਰ ਸਪਲਾਈ ਦਾ ਵਿਧਾਇਕ ਰਾਣਾ ਵਲੋਂ ਉਦਘਾਟਨ <br/>

ਅਜੀਤ ਡੈਸਕ 18-02-2026
ਸੁਲਤਾਨਪੁਰ ਲੋਧੀ, 17 ਫਰਵਰੀ (ਨਰੇਸ਼ ਹੈਪੀ)-ਵਾਰਡ ਨੰਬਰ 4 ਅਤੇ 5 ਦੇ ਇਲਾਕਾ ਵਾਸੀਆਂ ਲਈ ਨਵੀਂ ਵਾਟਰ ਸਪਲਾਈ ਯੋਜਨਾ ਦਾ ਵਿਧੀਵਤ ਉਦਘਾਟਨ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਰਿਬਨ ਕੱਟ ਕੇ ਕੀਤਾ ਅਤੇ ਸਾਫ਼ ਪਾਣੀ ਲੋਕਾਂ ਨੂੰ ਸਮਰਪਿਤ ਕੀਤਾ | ਇਸ ਮੌਕੇ ਵਾਰਡ ਦੇ ਵਾਸੀਆਂ ਨੇ ਇਸ ਯੋਜਨਾ ਦੀ ਸ਼ੁਰੂਆਤ 'ਤੇ ਖ਼ੁਸ਼ੀ ਜਤਾਈ ਅਤੇ ਇਸ ਨੰੂ ਇਲਾਕੇ ਦੇ ਵਿਕਾਸ ਵੱਲ ਇਕ ਵੱਡਾ ਕਦਮ ਕਰਾਰ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਗਿਆ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦਾ ਵਾਅਦਾ ਅੱਜ ਪੂਰਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਲਾਕੇ ਵਿਚ ਪਾਣੀ ਦੀ ਕਮੀ ਅਤੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਲੱਗ ਰਹੀਆਂ ਸਨ | ਜਿਸ ਨੰੂ ਧਿਆਨ ਵਿਚ ਰੱਖਦੇ ਹੋਏ ਮੇਰੇ ਵੱਲੋਂ 28 ਕਿੱਲੋਮੀਟਰ ਵਾਟਰ ਸਪਲਾਈ ਦੀ ਪਾਈਪ ਲਾਈਨ ਪਾਉਣ ਦਾ ਪ੍ਰੋਜੈਕਟ ਪਾਸ ਕਰਵਾਇਆ ਗਿਆ ਸੀ | ਜਿਸ ਦਾ ਕੰਮ ਅੱਜ ਵਾਰਡ ਨੰਬਰ 4 ਤੇ 5 ਵਿਚ ਮੁਕੰਮਲ ਹੋ ਗਿਆ ਹੈ ਤੇ ਹਰ ਘਰ ਵਿਚ ਨਵਾਂ ਪਾਣੀ ਦਾ ਕੁਨੈਕਸ਼ਨ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਵੀਂ ਵਾਟਰ ਸਪਲਾਈ ਲਾਈਨ ਨਾਲ ਸੈਂਕੜਿਆਂ ਘਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਲੋਕਾਂ ਨੂੰ ਹੁਣ ਘਰ ਬੈਠੇ ਸਾਫ਼ ਤੇ ਸ਼ੁੱਧ ਪਾਣੀ ਉਪਲਬਧ ਹੋਵੇਗਾ | ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਤੇ ਵਾਰਡ ਨੰ: 4, 5 ਦੇ ਵਾਸੀਆਂ ਨੇ ਵਿਧਾਇਕ ਰਾਣਾ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ | ਉਨ੍ਹਾਂ ਨੇ ਕਿਹਾ ਕਿ ਜਿਹੜੇ ਕੰਮ ਪਹਿਲੀਆਂ ਸਰਕਾਰਾਂ ਨਹੀਂ ਕਰਵਾ ਸਕੀਆਂ, ਉਹ ਕੰਮ ਵਿਧਾਇਕ ਰਾਣਾ ਨੇ ਕਰਕੇ ਦਿਖਾਇਆ ਹੈ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਕੌਂਸਲਰ ਸਿਮਰਨਜੀਤ ਧੀਰ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਡਾ. ਅਮਨ, ਡਾ. ਮੰਗਾ, ਲਖਵਿੰਦਰ ਗੋਲਾ, ਬਲਦੇਵ ਰਾਜ, ਰਾਜਪਾਲ, ਰਾਜਕੁਮਾਰ, ਲਖਵਿੰਦਰ ਗੋਲਾ, ਕੁਲਦੀਪ ਹੀਰਾ, ਸੰਦੀਪ ਪੰਡਿਤ, ਸੁਰਜੀਤ ਬਿੱਲੂ, ਸਤਦੇਵ, ਸੀਮਾ, ਨਨੂੰ ਮਿੰਟੂ ਮੁਨੀਮ, ਸੋਨੂੰ, ਪਵਨ, ਸਤੀਸ਼ ਆਦਿ ਵੀ ਮੌਜੂਦ ਸਨ |


ਪਿਛਲੀ ਖ਼ਬਰ ਪੀ. ਟੀ. ਯੂ. 'ਚ ਡਿਗਰੀਆਂ ਦੀ ਵੰਡ ਸੰਬੰਧੀ ਕਨਵੋਕੇਸ਼ਨ ਸਮਾਗਮ 21 ਨੂੰ - ਡਾ. ਮੁਕੇਸ਼ ਕੁਮਾਰ <br/> ਅਗਲੀ ਖ਼ਬਰ ਜੋਗਿੰਦਰ ਸਿੰਘ ਸੰਧੂ ਚੱਠਾ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।