24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਿਹਤ ਸੰਭਾਲ ਸੰਬੰਧੀ ਮੈਡੀਕਲ ਚੈੱਕਅਪ ਕੈਂਪ 20 ਨੂੰ -ਡਾ. ਹਰਜਿੰਦਰ ਸਿੰਘ <br/>

ਅਜੀਤ ਡੈਸਕ 18-02-2026
ਭੁਲੱਥ, 17 ਫਰਵਰੀ (ਮੇਹਰ ਚੰਦ ਸਿੱਧੂ)-ਸਿਵਲ ਹਸਪਤਾਲ ਭੁਲੱਥ ਦੇ ਐਸ.ਐਮ.ਓ. ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿਵਲ ਸਰਜਨ ਕਪੂਰਥਲਾ ਦੇ ਸਹਿਯੋਗ ਨਾਲ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਅੱਖ, ਕੰਨ, ਹੱਡੀਆਂ ਤੇ ਚਮੜੀ ਦੇ ਰੋਗਾਂ ਦੇ ਮਾਹਿਰ ਡਾਕਟਰ ਮੈਡੀਕਲ ਸਪੈਸ਼ਲਿਸਟ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦੇਣਗੇ | ਉਨ੍ਹਾਂ ਕਿਹਾ ਕਿ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਇਲਾਕੇ ਦੇ ਬਜ਼ੁਰਗਾਂ ਨੂੰ ਇਸ ਕੈਂਪ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਵਾਰਡ ਨੰ.-3 ਦੀ ਸੰਗਤ ਨੇ ਲੰਗਰ ਲਗਾਇਆ <br/> ਅਗਲੀ ਖ਼ਬਰ ਕੈਂਬਰਿਜ ਸਿਕੂਲ ਦੇ ਐੱਨ. ਸੀ. ਸੀ. ਕੈਡਿਟਾਂ ਵਲੋਂ ਆਲ ਇੰਡੀਆ ਟ੍ਰੈਕਿੰਗ ਐਕਸਪੀਡਿਸ਼ਨ 'ਚ ਸ਼ਾਨਦਾਰ ਪ੍ਰਦਰਸ਼ਨ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।