24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 18-02-2026
ਸੁਲਤਾਨਪੁਰ ਲੋਧੀ, 17 ਫਰਵਰੀ (ਥਿੰਦ)-ਬੀਤੇ ਦਿਨੀਂ ਫਗਵਾੜਾ ਵਿਖੇ ਕਰਵਾਏ ਗਏ ਪੰਜਾਬ ਰਾਈਜਿੰਗ ਸੰਮੇਲਨ ਦੌਰਾਨ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਅਰਜਨਾ ਐਵਾਰਡੀ ਪਹਿਲਵਾਨ ਕਰਤਾਰ ਸਿੰਘ, ਉੱਘੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਤੇ ਸੁਖਦੇਵ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਉੱਘੇ ਕਾਰੋਬਾਰੀ ਪੰਜਾਬ ਵਿਚ ਨਿਵੇਸ਼ ਕਰਨ ਲਈ ਉਤਾਵਲੇ ਹਨ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਦੂਜੇ ਦੌਰ ਦੀ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਭਰਪੂਰ ਯੋਗਦਾਨ ਪਾਇਆ ਜਾਵੇਗਾ ਅਤੇ ਸਕੂਲਾਂ, ਕਾਲਜਾਂ, ਪਿੰਡਾਂ ਦੀਆਂ ਸੱਥਾਂ ਵਿਚ ਸੈਮੀਨਾਰ ਕਰਵਾ ਸਿੰਥੈਟਿਕ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਜਾਵੇਗਾ | ਇਸ ਤੋਂ ਪਹਿਲਾਂ ਬੋਲਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰ ਕੇ ਹੀ ਸਾਹ ਲਵੇਗੀ | ਇਸ ਮੌਕੇ ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਸਨਮਾਨ ਦੇਣ ਲਈ ਸੰਮੇਲਨ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸੰਮੇਲਨ ਦੇ ਪ੍ਰਬੰਧਕਾਂ ਨੇ ਐਂਟੀ ਡਰੱਗ ਕਲੱਬ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਮੁਹੱਲਾ ਕਾਜੀ ਬਾਗ਼ 'ਚ ਨਵੀਂ ਪਈ ਵਾਟਰ ਸਪਲਾਈ ਦਾ ਵਿਧਾਇਕ ਰਾਣਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਸੈਂਟਰ ਤਲਵੰਡੀ ਚੌਧਰੀਆਂ ਦੇ ਵਾਲੀਬਾਲ ਖਿਡਾਰੀਆਂ ਨੂੰ ਵਾਲੀਬਾਲ ਕਿੱਟ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।