23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੱਸਿਆ ਮੌਕੇ ਇਤਿਹਾਸਕ ਗੁ. ਸ੍ਰੀ ਬੇਰ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ <br/>

ਅਜੀਤ ਡੈਸਕ 18-02-2026
ਸੁਲਤਾਨਪੁਰ ਲੋਧੀ, 17 ਫਰਵਰੀ (ਥਿੰਦ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਫੱਗਣ ਮਹੀਨੇ ਦੀ ਮੱਸਿਆ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਉਪਰੰਤ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਦੀ ਦੇਖ ਰੇਖ ਹੇਠਾਂ ਸੰਗਤਾਂ ਲਈ ਵਿਸ਼ਾਲ ਪ੍ਰਬੰਧ ਕੀਤੇ ਗਏ | ਵੱਡੀ ਗਿਣਤੀ ਸੇਵਾਦਾਰ ਸੰਗਤਾਂ ਵੱਲੋਂ ਸਵੇਰ ਤੋਂ ਸ਼ਾਮ ਤੱਕ ਵੱਖ-ਵੱਖ ਤਰ੍ਹਾਂ ਦੀ ਸੇਵਾ ਕੀਤੀ | ਇਸ ਸਮੇਂ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ ਤੇ ਵੱਖ-ਵੱਖ ਸ਼ਾਹੀ ਪਕਵਾਨ ਸੰਗਤਾਂ ਨੂੰ ਛਕਾਏ ਗਏ | ਮੱਸਿਆ ਦੇ ਜੋੜ ਮੇਲੇ ਦੌਰਾਨ ਜਿੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸੱਚਖੰਡ ਦਰਬਾਰ ਵਿਖੇ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਪੂਰਾ ਦਿਨ ਵੱਖ ਵੱਖ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਸੁਣਾਇਆ ਗਿਆ | ਉੱਥੇ ਇਸ ਦੇ ਨਾਲ ਨਾਲ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠਾਂ ਵਿਸ਼ਾਲ ਦੀਵਾਨ ਸਜਾਏ ਗਏ | ਜਿਸ ਵਿਚ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਹੁਕਮਨਾਮੇ ਦੀ ਕਥਾ ਸੁਣਾਈ | ਇਸ ਤੋਂ ਪਹਿਲਾਂ ਸਵੇਰੇ ਭਾਈ ਕਰਨਜੀਤ ਸਿੰਘ ਹਜ਼ੂਰੀ ਕਥਾ ਵਾਚਕ ਨੇ ਵੀ ਕਥਾ ਸਰਵਣ ਕਰਵਾਈ | ਉਨ੍ਹਾਂ ਸੰਤ ਹਰਖੋਵਾਲ ਦਾ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ | ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਕਸ਼ਮੀਰ ਸਿੰਘ ਗ੍ਰੰਥੀ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ ਜਥਾ, ਭਾਈ ਰਣਜੀਤ ਸਿੰਘ ਚੋਹਲਾ ਕਵੀਸ਼ਰ, ਭਾਈ ਸਵਰਨ ਸਿੰਘ ਕਵੀਸ਼ਰ ਆਦਿ ਹੋਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ | ਸਜੇ ਦੀਵਾਨ ਵਿਚ ਸੰਤ ਹਰਖੋਵਾਲ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਅੰਮਿ੍ਤ ਛਕਣ ਤੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ | ਇਸ ਮੌਕੇ ਅਵਤਾਰ ਸਿੰਘ ਮੈਨੇਜਰ ਬੇਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਰਿਟਾ. ਸਕੱਤਰ ਜਥੇ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਅਕਾਊਾਟੈਂਟ ਜਰਨੈਲ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ, ਰਿਕਾਰਡ ਕੀਪਰ ਪਵਨਦੀਪ ਸਿੰਘ, ਸੁਖਜਿੰਦਰ ਸਿੰਘ ਭਗਤਪੁਰ ਸੁਪਰਡੈਂਟ ਦਫ਼ਤਰ ਬੇਰ ਸਾਹਿਬ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠ ਸਾਹਿਬ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ, ਭਾਈ ਕਸ਼ਮੀਰ ਸਿੰਘ ਗ੍ਰੰਥੀ, ਭਾਈ ਚਰਨਜੀਤ ਸਿੰਘ ਫਰਾਂਸ, ਭਾਈ ਸਲਵੰਤ ਸਿੰਘ ਇੰਚਾਰਜ ਅਖੰਡ ਪਾਠਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੈੜਾ ਦੋਨਾਂ ਵਿਖੇ ਦਾਨੀ ਸੱਜਣਾਂ ਵਲੋਂ ਲੜਕੀ ਦੇ ਵਿਆਹ ਲਈ ਸਹਾਇਤਾ ਰਾਸ਼ੀ ਭੇਟ <br/> ਅਗਲੀ ਖ਼ਬਰ ਡਾ. ਕੁਲਵਿੰਦਰ ਸਿੰਘ ਨੇ ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।