23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਖੈੜਾ ਦੋਨਾਂ ਵਿਖੇ ਦਾਨੀ ਸੱਜਣਾਂ ਵਲੋਂ ਲੜਕੀ ਦੇ ਵਿਆਹ ਲਈ ਸਹਾਇਤਾ ਰਾਸ਼ੀ ਭੇਟ <br/>

ਅਜੀਤ ਡੈਸਕ 18-02-2026
ਹੁਸੈਨਪੁਰ, 17 ਫ਼ਰਵਰੀ (ਤਰਲੋਚਨ ਸਿੰਘ ਸੋਢੀ)-ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਾਰਜਾਂ ਵਿਚ ਸਹਿਯੋਗ ਕਰਨਾ ਇਨਸਾਨੀਅਤ ਦੀ ਸੱਚੀ ਸੇਵਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਸਤਨਾਮ ਸਿੰਘ ਸੋਢੀ ਖੈੜਾ, ਦਿਲਬਾਗ ਸਿੰਘ ਆਸਟਰੀਆ, ਰਾਜਾ ਸ਼ਾਹ, ਛਿੰਦਰ ਸ਼ਾਹ, ਸ਼ੀਰਾ ਸ਼ਾਹ, ਟੈਡੈ ਯੂ.ਐੱਸ.ਏ., ਗੁਰਦਿਆਲ ਸਿੰਘ ਕੈਨੇਡਾ, ਰਾਜਾ ਖੈੜਾ, ਦੀਪੂ ਖੈੜਾ ਆਦਿ ਵਲੋਂ ਸਾਂਝੇ ਤੌਰ 'ਤੇ ਪਿੰਡ ਖੈੜਾ ਦੋਨਾਂ ਕਪੂਰਥਲਾ ਵਿਖੇ ਲਾਲ ਸਿੰਘ ਦੀ ਬੇਟੀ ਦੇ ਵਿਆਹ ਲਈ ਕਰਮ ਸਿੰਘ ਫ਼ੌਜੀ ਨੂੰ 50 ਹਜ਼ਾਰ ਰੁਪਏ ਭੇਟ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜੇਕਰ ਹਰ ਇਨਸਾਨ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕਰਨ ਨੂੰ ਪਹਿਲ ਦੇਵੇ ਤਾਂ ਕਦੇ ਵੀ ਲੋਕ ਧੀਆਂ ਜੰਮਣ ਤੋਂ ਪਰਹੇਜ਼ ਨਹੀਂ ਕਰਨਗੇ | ਉਨ੍ਹਾਂ ਸਮੂਹ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਨ ਨੂੰ ਪਹਿਲ ਦਿੱਤੀ ਜਾਵੇ, ਇਹੀ ਸੱਚੀ ਸੇਵਾ ਹੈ |

ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਟੈੱਟ ਦੇ ਵਿਰੋਧ 'ਚ ਸੰਘਰਸ਼ ਦਾ ਐਲਾਨ-ਜਸਪਾਲ ਸਿੰਘ <br/> ਅਗਲੀ ਖ਼ਬਰ ਮੱਸਿਆ ਮੌਕੇ ਇਤਿਹਾਸਕ ਗੁ. ਸ੍ਰੀ ਬੇਰ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।