23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਟੈੱਟ ਦੇ ਵਿਰੋਧ 'ਚ ਸੰਘਰਸ਼ ਦਾ ਐਲਾਨ-ਜਸਪਾਲ ਸਿੰਘ <br/>

ਅਜੀਤ ਡੈਸਕ 18-02-2026
ਸੁਲਤਾਨਪੁਰ ਲੋਧੀ, 17 ਫਰਵਰੀ (ਪ.ਪ.)-ਪਿਛਲੇ 15-20 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਦੇ ਰਹੇ ਅਧਿਆਪਕਾਂ 'ਤੇ ਟੈੱਟ ਦੀ ਸ਼ਰਤ ਲਾਉਣਾ ਗ਼ੈਰ ਸੰਵਿਧਾਨਕ ਹੈ, ਕਿਉਂਕਿ ਇਨ੍ਹਾਂ ਅਧਿਆਪਕਾਂ ਦੀ ਭਰਤੀ ਟੈੱਸਟ ਤੋਂ ਬਾਅਦ ਮੈਰਿਟ ਦੇ ਆਧਾਰ 'ਤੇ ਹੋਈ ਹੈ | ਸੂਬਾ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਜ਼ਿਲ੍ਹਾ ਕਪੂਰਥਲਾ ਦੇ ਈ ਟੀ ਟੀ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਤੋਤੀ ਨੇ ਦੱਸਿਆ ਕਿ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਸਪਸ਼ਟ ਐਲਾਨ ਕੀਤਾ ਹੈ ਕਿ ਯੂਨੀਅਨ ਵਲੋਂ ਟੈੱਟ ਦਾ ਜ਼ੋਰਦਾਰ ਵਿਰੋਧ ਕਰਦਿਆਂ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ 2011 ਤੋਂ ਪਹਿਲਾਂ ਭਰਤੀ ਹੋਇਆ ਕੋਈ ਵੀ ਅਧਿਆਪਕ ਟੈੱਟ ਦੀ ਪ੍ਰੀਖਿਆ ਨਹੀਂ ਦੇਵੇਗਾ ਤੇ ਇਸ ਸੰਬੰਧੀ ਜਲਦੀ ਹੀ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਕੀਤੀ ਜਾਵੇਗੀ | ਉਨ੍ਹਾਂ ਵੱਲੋਂ ਪੂਰੇ ਪੰਜਾਬ ਦੇ 2011 ਤੋਂ ਪਹਿਲਾਂ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਇਸ ਟੈੱਟ ਟੈੱਸਟ ਨੂੰ ਨਾ ਦੇਣਾ ਹੀ ਇਸ ਨੂੰ ਰੋਕਣ ਦਾ ਸਭ ਤੋਂ ਵੱਡਾ ਹਥਿਆਰ ਹੈ | ਜਿਸ ਤਰ੍ਹਾਂ ਪੂਰੇ ਭਾਰਤ ਦੇ ਮੁਲਾਜ਼ਮਾਂ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਨਾ ਆਪਣਾ ਕੇ ਹੀ ਇਸ ਨੂੰ ਸੈਂਟਰ ਪੱਧਰ 'ਤੇ ਖ਼ਤਮ ਕਰ ਦਿੱਤਾ ਹੈ | ਇਸ ਲਈ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਸਮੂਹ ਲੀਡਰਸ਼ਿਪ ਵੱਲੋਂ ਟੈੱਟ ਦਾ ਪੂਰਨ ਵਿਰੋਧ ਕੀਤਾ ਜਾਂਦਾ ਹੈ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਸੀ.ਐੱਚ.ਟੀ., ਸਰਬਜੀਤ ਸਿੰਘ ਵਿੱਤ ਸਕੱਤਰ, ਰਾਜਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਨੂੰ ਬੰਦ ਕਰਨ ਵਿਰੁੱਧ ਕਿਸਾਨਾਂ ਵਲੋਂ ਸੰਘਰਸ਼ ਕਰਨ ਦਾ ਐਲਾਨ <br/> ਅਗਲੀ ਖ਼ਬਰ ਖੈੜਾ ਦੋਨਾਂ ਵਿਖੇ ਦਾਨੀ ਸੱਜਣਾਂ ਵਲੋਂ ਲੜਕੀ ਦੇ ਵਿਆਹ ਲਈ ਸਹਾਇਤਾ ਰਾਸ਼ੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।