15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਿਹਤ ਸੰਭਾਲ ਸੰਬੰਧੀ ਮੈਡੀਕਲ ਚੈੱਕਅਪ ਕੈਂਪ ਕੱਲ੍ਹ <br/>

ਅਜੀਤ ਡੈਸਕ 19-02-2026
ਭੁਲੱਥ, 18 ਫਰਵਰੀ (ਮੇਹਰ ਚੰਦ ਸਿੱਧੂ)- ਸਿਵਲ ਹਸਪਤਾਲ ਭੁਲੱਥ ਦੇ ਐਸ.ਐਮ.ਓ. ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿਵਲ ਸਰਜਨ ਕਪੂਰਥਲਾ ਦੇ ਸਹਿਯੋਗ ਨਾਲ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਭੁਲੱਥ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਅੱਖ, ਕੰਨ, ਹੱਡੀਆਂ ਤੇ ਚਮੜੀ ਦੇ ਰੋਗਾਂ ਦੇ ਮਾਹਿਰ ਡਾਕਟਰ ਮੈਡੀਕਲ ਸਪੈਸ਼ਲਿਸਟ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦੇਣਗੇ | ਉਨ੍ਹਾਂ ਕਿਹਾ ਕਿ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਵਪਾਰੀਆਂ ਦੀਆਂ ਜੀ.ਐੱਸ.ਟੀ. ਤੇ ਹੋਰ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗ... ਅਗਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜਥੇ. ਬਲਦੇਵ ਸਿੰਘ ਕਲਿਆਣ ਨੇ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।