15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਦੂਜੀ ਪ੍ਰੋ-ਮੈਰਾਥਨ 22 ਨੂੰ ਐਲ. ਪੀ. ਯੂ. ਫਗਵਾੜਾ ਵਿਖੇ ਹੋਵੇਗੀ <br/>

ਅਜੀਤ ਡੈਸਕ 19-02-2026
ਫਗਵਾੜਾ, 18 ਫ਼ਰਵਰੀ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ), ਫਗਵਾੜਾ ਵਿਖੇ 22 ਫਰਵਰੀ ਨੂੰ ਹੋਣ ਵਾਲੀ ਦੂਜੀ ਪ੍ਰੋ ਮੈਰਾਥਨ ਦਾ ਪੋਸਟਰ ਡਿਪਟੀ ਕਮਿਸ਼ਨਰ ਅਮਿੱਤ ਕੁਮਾਰ ਪੰਚਾਲ ਨੇ ਜਾਰੀ ਕੀਤਾ | ਇਹ ਪ੍ਰੋਗਰਾਮ 22 ਮਾਰਚ ਨੂੰ ਮਾਹਿਲਪੁਰ 'ਚ ਹੋਣ ਵਾਲੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਲਈ ਪ੍ਰੇਰਣਾਦਾਇਕ ਹੋਵੇਗਾ | ਡੀ.ਸੀ. ਨੇ ਦੱਸਿਆ ਕਿ 5 ਕਿੱਲੋਮੀਟਰ ਦੀ ਪ੍ਰੋ ਮੈਰਾਥਨ ਸਵੇਰੇ 6 ਵਜੇ ਐਲ.ਪੀ.ਯੂ ਕੈਂਪਸ ਤੋਂ ਸ਼ੁਰੂ ਹੋਵੇਗੀ | ਉਨ੍ਹਾਂ ਵਿਦਿਆਰਥੀਆਂ, ਨੌਜਵਾਨਾਂ, ਪਰਿਵਾਰਾਂ, ਕਰਮਚਾਰੀਆਂ ਤੇ ਸੀਨੀਅਰ ਸਿਟੀਜ਼ਨਾਂ ਸਮੇਤ ਹਰ ਉਮਰ ਵਰਗ ਦੇ ਨਾਗਰਿਕਾਂ ਨੂੰ ਵੱਡੀ ਗਿਣਤੀ 'ਚ ਹਿੱਸਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਸਾਰਿਆਂ ਨੂੰ 22 ਫਰਵਰੀ ਨੂੰ ਐਲ.ਪੀ.ਯੂ ਵਿਖੇ ਦੂਜੀ ਪ੍ਰਮੋਸ਼ਨਲ ਮੈਰਾਥਨ ਅਤੇ 22 ਮਾਰਚ ਨੂੰ ਮਾਹਿਲਪੁਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਸ ਨਾਲ ਨਸ਼ਾ-ਮੁਕਤ ਪੰਜਾਬ ਲਈ ਚੱਲ ਰਹੀ ਜਨ ਅੰਦੋਲਨ ਨੂੰ ਹੋਰ ਮਜ਼ਬੂਤੀ ਮਿਲੇਗੀ |

ਪਿਛਲੀ ਖ਼ਬਰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ 'ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/> ਅਗਲੀ ਖ਼ਬਰ ਰੇਲ ਕੋਚ ਫ਼ੈਕਟਰੀ ਵਿਖੇ 83ਵੀਂ ਆਲ ਇੰਡੀਆ ਰੇਲਵੇ ਪੁਰਸ਼ ਹਾਕੀ ਚੈਂਪੀਅਨਸ਼ਿਪ ਧੂਮਧਾਮ ਨਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।