15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ 'ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/>

ਅਜੀਤ ਡੈਸਕ 19-02-2026
ਕਪੂਰਥਲਾ, 18 ਫਰਵਰੀ (ਅਮਰਜੀਤ ਕੋਮਲ)- ਸ੍ਰੀ ਨਨਕਾਣਾ ਸਾਹਿਬ ਤੇ ਜੈਤੋ ਮੋਰਚੇ ਦੇ ਸਮੂਹ ਸ਼ਹੀਦਾਂ, ਸੱਚਖੰਡ ਵਾਸੀ ਬਾਬਾ ਤੇਜਾ ਸਿੰਘ, ਬਾਬਾ ਮਿਲਖਾ ਸਿੰਘ ਤੇ ਬਾਬਾ ਦਇਆ ਸਿੰਘ ਦੀ ਯਾਦ ਵਿਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ 'ਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ 19 ਫਰਵਰੀ ਨੂੰ 25 ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 21 ਫਰਵਰੀ ਦਿਨ ਸਨਿਚਰਵਾਰ ਨੂੰ ਸਵੇਰੇ 9 ਵਜੇ ਪੈਣਗੇ | ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਨੇ ਦੱਸਿਆ ਕਿ ਅਖੰਡ ਪਾਠ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਜਿੰਦਰ ਸਿੰਘ ਮੁਨੀ ਹਜ਼ੂਰੀ ਰਾਗੀ ਗੁਰਦੁਆਰਾ ਗੁਰਸਰ ਸਾਹਿਬ, ਸੂਫੀ ਸੰਤ ਗੁਲਾਮ ਹੈਦਰ ਕਾਦਰੀ ਬਰਨਾਲੇ ਵਾਲੇ, ਉੱਘੇ ਕਥਾਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ ਤੇ ਗਿਆਨੀ ਭਗਵਾਨ ਸਿੰਘ ਸੁਰਵਿੰਡ ਤੇ ਨੱਥੂ ਚਾਹਲ ਵਾਲਿਆਂ ਦਾ ਢਾਡੀ ਜਥਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਣ ਤੋਂ ਇਲਾਵਾ ਉਨ੍ਹਾਂ ਦੀ ਗੁਰਇਤਿਹਾਸ ਨਾਲ ਸਾਂਝ ਪਾਏਗਾ | ਉਨ੍ਹਾਂ ਕਿਹਾ ਕਿ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ 21 ਫਰਵਰੀ ਨੂੰ ਅੰਮਿ੍ਤ ਸੰਚਾਰ ਹੋਵੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣਨਗੇ | ਬਾਬਾ ਲੀਡਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰੂ ਘਰ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ |

ਪਿਛਲੀ ਖ਼ਬਰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ 'ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/> ਅਗਲੀ ਖ਼ਬਰ ਦੂਜੀ ਪ੍ਰੋ-ਮੈਰਾਥਨ 22 ਨੂੰ ਐਲ. ਪੀ. ਯੂ. ਫਗਵਾੜਾ ਵਿਖੇ ਹੋਵੇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।