ਫਗਵਾੜਾ, 18 ਫ਼ਰਵਰੀ (ਚਾਨਾ)-ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਬਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮਾਣਕ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਸਬੰਧ 'ਚ ਪੁਲਿਸ ਨੇ ਜੋਗਾ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮਾਣਕ, ਪ੍ਰਤਾਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਬੜਾ ਪਿੰਡ ਥਾਣਾ ਗੁਰਾਇਆ, ਹੈਪੀ ਵਾਸੀ ਪਿੰਡ ਬੜਾ ਪਿੰਡ ਖ਼ਿਲਾਫ਼ ਕੇਸ ਦਰਜ ਕੀਤਾ ਹੈ |