21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮੁਹੱਲਾ ਪਲਾਹੀ ਗੇਟ ਵਿਖੇ ਸੀਵਰੇਜ ਜਾਮ ਹੋਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਅਜੀਤ ਡੈਸਕ 21-02-2026
ਫਗਵਾੜਾ, 20 ਫ਼ਰਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਪਲਾਹੀ ਗੇਟ ਵਿਖੇ ਸੀਵਰੇਜ ਜਾਮ ਹੋਣ ਕਾਰਨ ਇਲਾਕੇ ਦੇ ਲੋਕ ਨਰਕ ਦੀ ਜ਼ਿੰਦਗੀ ਭੋਗਣ ਲਈ ਮਜਬੂਰ ਹਨ ਪਰ ਉਨ੍ਹਾਂ ਦਾ ਕੋਈ ਹੱਲ ਨਹੀਂ ਹੋ ਰਿਹਾ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਗੱਲਬਾਤ ਕਰਦਿਆਂ ਰੋਹਿਤ ਸੇਠੀ, ਅਮਿਤ, ਭੂਸ਼ਨ ਲਾਲ, ਵੰਸ਼, ਬਲਵਿੰਦਰ, ਰਵੀ, ਰਾਕੇਸ਼, ਵਿਪਨ ਕੁਮਾਰ, ਆਰਤੀ ਆਦਿ ਨੇ ਕਿਹਾ ਕਿ ਸੀਵਰੇਜ ਜਾਮ ਦੀ ਸਮੱਸਿਆ ਕਾਫ਼ੀ ਪੁਰਾਣੀ ਹੈ ਜਿਸ ਕਾਰਨ ਗੰਦਾ ਪਾਣੀ ਦਿਨ ਰਾਤ ਗਲੀਆਂ ਤੇ ਸੜਕਾਂ 'ਤੇ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਘਰਾਂ 'ਚ ਆਉਣਾ-ਜਾਣਾ ਬਹੁਤ ਮੁਸ਼ਕਲ ਹੋ ਗਿਆ ਹੈ | ਇਸ ਦੇ ਨਾਲ ਹੀ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਲਾਕੇ ਦੇ ਕੌਂਸਲਰ ਵੀ ਇਸ ਦਾ ਹੱਲ ਕਰਵਾਉਣ 'ਚ ਅਸਫਲ ਹੀ ਨਜ਼ਰ ਆ ਰਹੇ ਹਨ | ਉਨ੍ਹਾਂ ਨਿਗਮ ਕਮਿਸ਼ਨਰ ਦੇ ਨਾਮ 'ਤੇ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਭਾਰਤੀ ਰੇਲਵੇ ਦੀ ਤਰੱਕੀ 'ਚ ਆਰ. ਸੀ. ਐਫ. ਦਾ ਮਹੱਤਵਪੂਰਨ ਯੋਗਦਾਨ-ਅਜੇ ਨੰਦਨ <br/> ਅਗਲੀ ਖ਼ਬਰ ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।