27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜਾਅਲੀ ਕਾਗਜ਼ ਲਗਾ ਕੇ ਜ਼ਮਾਨਤ ਕਰਵਾਉਣ ਦੇ ਮਾਮਲੇ ਸੰਬੰਧੀ ਚਾਰ ਵਿਰੁੱਧ ਕੇਸ ਦਰਜ

ਅਜੀਤ ਡੈਸਕ 28-02-2026
ਕਪੂਰਥਲਾ, 27 ਫਰਵਰੀ (ਸਡਾਨਾ)-ਜਾਅਲੀ ਕਾਗਜ਼ਾਤ ਸਹਾਰੇ ਜਮਾਨਤ ਕਰਵਾਉਣ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰੀਡਰ ਸ਼ਾਲਿਨੀ ਤੁਲੀ ਨੇ ਦੱਸਿਆ ਕਿ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਲੜ੍ਹਾਈ ਦੇ ਮਾਮਲੇ ਵਿਚ ਕਥਿਤ ਦੋਸ਼ੀ ਦੀ ਜਾਅਲੀ ਜਮਾਤਨ ਸਬੰਧੀ ਪ੍ਰਦੀਪ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ ਵਾਸੀਆਨ ਮੁਕੇਰੀਆਂ ਤੇ ਕੁਲਵਿੰਦਰ ਸਿੰਘ ਉਰਫ਼ ਕਮਲ ਵਾਸੀ ਪਿੰਡ ਗਡਾਣਾ ਨੇ ਕਥਿਤ ਤੌਰ 'ਤੇ ਜਾਅਲੀ ਕਾਗਜ਼ਾਤ ਅਤੇ ਸ਼ਨਾਖਤੀ ਕਾਰਡ ਦੀ ਵਰਤੋਂ ਕੀਤੀ | ਸ਼ਿਕਾਇਤ ਸਬੰਧੀ ਸਦਰ ਪੁਲਿਸ ਨੇ ਉਕਤ ਚਾਰਾਂ ਕਥਿਤ ਦੋਸ਼ੀਆਂ ਵਿਰੁੱਧ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਜਗਦੀਸ਼ ਕੁਮਾਰ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਹੋਲਾ ਮਹੱਲਾ ਸਮਾਗਮਾਂ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਨੇ ਆਵਾਜਾਈ ਲਈ ਕੀਤੇ ਬਦਲਵੇਂ ਪ੍ਰਬੰਧ <br/> ਅਗਲੀ ਖ਼ਬਰ ਪੀ.ਏ.ਯੂ. ਤੇ ਕੇ.ਵੀ.ਕੇ. ਨੇ ਪਿੰਡਾਂ ਦੇ 50 ਏਕੜ ਰਕਬੇ 'ਚ ਕਰਵਾਈ ਮੂੰਗਫਲੀ ਦੀ ਬਿਜਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।