27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹੋਲਾ ਮਹੱਲਾ ਸਮਾਗਮਾਂ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਨੇ ਆਵਾਜਾਈ ਲਈ ਕੀਤੇ ਬਦਲਵੇਂ ਪ੍ਰਬੰਧ <br/>

ਅਜੀਤ ਡੈਸਕ 28-02-2026
ਕਪੂਰਥਲਾ, 27 ਫਰਵਰੀ (ਸਡਾਨਾ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਜਾ ਰਹੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੀ ਅਗਵਾਈ ਹੇਠ ਟਰੈਫਿਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਬੈਰੀਕੇਡ ਤੇ ਸੂਚਨਾ ਬੋਰਡ ਲਗਾ ਕੇ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਰਾਣੀ ਅੰਮਿ੍ਤਸਰ ਚੁੰਗੀ, ਜੰਮੂ ਪੈਲੇਸ, ਆਰਮੀ ਕੰਟੀਨ ਚੌਕ, ਰਮਨੀਕ ਚੌਕ ਵਿਚ ਟਰੱਕ, ਟਰੈਕਟਰ ਟਰਾਲੀਆਂ ਤੇ ਬੱਸਾਂ ਦੀ ਐਂਟਰੀ ਰੋਕੀ ਗਈ ਹੈ ਤਾਂ ਜੋ ਸ੍ਰੀ ਆਨੰਦਪੁਰ ਸਾਹਿਬ ਜਾ ਰਹੀ ਸੰਗਤ ਨੂੰ ਆਵਾਜਾਈ ਸਬੰਧੀ ਕੋਈ ਸਮੱਸਿਆ ਨਾ ਆਵੇ ਤੇ ਲੋਕ ਵੀ ਸੁਚਾਰੂ ਆਵਾਜਾਈ ਰਾਹੀਂ ਆਪਣੇ ਸਥਾਨਾਂ 'ਤੇ ਪਹੁੰਚ ਸਕਣ | ਇਸ ਮੌਕੇ ਏ.ਐਸ.ਆਈ. ਦਿਲਬਾਗ ਸਿੰਘ, ਸੜਕ ਸੁਰੱਖਿਆ ਕਮੇਟੀ ਪੰਜਾਬ ਦੇ ਮੈਂਬਰ ਐਡਵੋਕੇਟ ਚੰਦਨ ਪੁਰੀ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਹਾਦਸੇ ਲਈ ਹਾਲਾਤ ਪੈਦਾ ਕਰਨ ਵਾਲਿਆਂ ਵਿਰੁੱਧ ਪੁਲਿਸ ਕੇਸ ਦਰਜ ਕਰੇਗੀ-ਉਪਕਾਰ ਸਿੰਘ ਅਗਲੀ ਖ਼ਬਰ ਜਾਅਲੀ ਕਾਗਜ਼ ਲਗਾ ਕੇ ਜ਼ਮਾਨਤ ਕਰਵਾਉਣ ਦੇ ਮਾਮਲੇ ਸੰਬੰਧੀ ਚਾਰ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।