27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਖੜ੍ਹੇ ਟਰੱਕ 'ਚ ਐਕਟਿਵਾ ਵੱਜਣ ਕਾਰਨ ਚਾਲਕ ਦੀ ਮੌਤ

ਅਜੀਤ ਡੈਸਕ 28-02-2026
ਫਗਵਾੜਾ, 27 ਫ਼ਰਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ-ਲੁਧਿਆਣਾ ਸੜਕ 'ਤੇ ਪਿੰਡ ਮੌਲੀ ਗੇਟ ਲਾਗੇ ਖੜ੍ਹੇ ਟਰੱਕ 'ਚ ਮਗਰੋਂ ਐਕਟਿਵਾ ਵੱਜਣ ਕਾਰਨ ਇੱਕ 55 ਸਾਲਾ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਹੇਮੰਤ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਫ਼ਿਲੌਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਉਕਤ ਵਿਅਕਤੀ ਜੋ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਜਦੋਂ ਇਹ ਮੌਲੀ ਗੇਟ ਲਾਗੇ ਪੁੱਜਾ ਤਾਂ ਟਰੱਕ ਨਾਲ ਇਸ ਦਾ ਟੱਕਰ ਹੋ ਗਈ ਜਿਸ ਨੂੰ ਜ਼ਖਮੀ ਹਾਲਤ 'ਚ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦਿੱਤਾ | ਘਟਨਾ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |
ਪਿਛਲੀ ਖ਼ਬਰ ਪੰਚਾਇਤ ਸੰਮਤੀਆਂ ਦੇ 88 ਤੇ ਜ਼ਿਲ੍ਹਾ ਪ੍ਰੀਸ਼ਦ ਦੇ 10 ਨਵੇਂ ਬਣੇ ਮੈਂਬਰਾਂ ਨੂੰ ਅੱਜ ਸਹੁੰ ਚੁਕਾਈ <br/> ਪੰਚਾਇਤ... ਅਗਲੀ ਖ਼ਬਰ ਅਕਾਲੀ ਦਲ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਐੱਚ.ਐੱਸ. ਵਾਲੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।