26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜਸਪ੍ਰੀਤ ਸਿੰਘ ਰਾਜਾ ਭਾਟੀਆ ਪੇਂਡੂ ਇਕਾਈ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 28-02-2026
ਸੁਭਾਨਪੁਰ, 27 ਫਰਵਰੀ (ਸਤਨਾਮ ਸਿੰਘ)- ਸ਼ੇਰੇ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਪ੍ਰਧਾਨ ਬਾਈ ਨਛੱਤਰ ਸਿੰਘ ਵੱਲੋਂ ਜਸਪ੍ਰੀਤ ਸਿੰਘ ਰਾਜਾ ਭਾਟੀਆ ਪੁੱਤਰ ਹਰਜਤਿੰਦਰ ਸਿੰਘ ਭਾਟੀਆ ਸੁਭਾਨਪੁਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੋਰਚੇ ਦੀ ਪੇਂਡੂ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਪੱਡਾ ਨੇ ਕਿਹਾ ਕਿ ਨੌਜਵਾਨ ਜਸਪ੍ਰੀਤ ਸਿੰਘ ਰਾਜਾ ਭਾਟੀਆ ਸਮਾਜ ਸੇਵਾ ਦੇ ਕੰਮਾਂ 'ਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ | ਜਸਪ੍ਰੀਤ ਸਿੰਘ ਰਾਜਾ ਭਾਟੀਆ ਨੇ ਬਾਈ ਨਛੱਤਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਪੱਡਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਾਈ ਜੀ ਨੇ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ | ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਪ੍ਰਸਿੱਧ ਸਮਾਜ ਸੇਵਕ ਐਨ. ਆਰ. ਆਈ. ਬਹਾਦਰ ਸਿੰਘ ਦਾ ਬਲੱਡ ਬੈਂਕ ਪੁੱਜਣ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।