ਕਪੂਰਥਲਾ, 27 ਫਰਵਰੀ (ਸਡਾਨਾ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਨਵ-ਨਿਯੁਕਤ ਸਹਾਇਕ ਕਮਿਸ਼ਨਰ ਜਨਰਲ ਕਿਰਪਾਲਵੀਰ ਸਿੰਘ ਨੂੰ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨਾਲ ਰਸਮੀ ਮੁਲਾਕਾਤ ਦੌਰਾਨ ਗੁਲਦਸਤਾ ਭੇਟ ਕਰਕੇ ਜੀ ਆਇਆਂ ਕਿਹਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਰਪਾਲਵੀਰ ਸਿੰਘ ਨਾਲ ਦਫ਼ਤਰ ਦੇ ਕੰਮਕਾਜ ਸਬੰਧੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਜਨਰਲ ਸਕੱਤਰ ਸੁਖਜਿੰਦਰ ਸਿੰਘ, ਜਗਤਾਰ ਸਿੰਘ, ਗੋਲਡੀ ਪ੍ਰਾਸ਼ਰ, ਸੁਖਜਿੰਦਰਪਾਲ ਗੋਲਡੀ, ਨਰਿੰਦਰ ਭੱਲਾ, ਰੋਹਿਤ, ਜਗਮੀਤ ਕੁਮਾਰ, ਰਘੂ ਤੇ ਹੋਰ ਹਾਜ਼ਰ ਸਨ |