26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਚੋਰੀ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਅਜੀਤ ਡੈਸਕ 28-02-2026
ਕਪੂਰਥਲਾ, 27 ਫਰਵਰੀ (ਸਡਾਨਾ)-ਘਰ ਵਿਚ ਦਾਖਲ ਹੋ ਕੇ ਚੋਰੀ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਐਡਵੋਕੇਟ ਮੁਕੇਸ਼ ਗੁਪਤਾ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਘਰੋਂ ਫੋਨ ਆਇਆ ਕਿ ਘਰ ਵਿਚ ਕੋਈ ਅਣਪਛਾਤਾ ਵਿਅਕਤੀ ਦਾਖਲ ਹੋਇਆ ਹੈ, ਜਦੋਂ ਉਨ੍ਹਾਂ ਨੇ ਘਰ ਆ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਪੁੱਛਿਆਂ ਤਾਂ ਉਨ੍ਹਾਂ ਦੱਸਿਆ ਕਿ ਇਕ ਨਾ-ਮਾਲੂਮ ਵਿਅਕਤੀ ਸਵੇਰੇ ਕਰੀਬ 11 ਵਜੇ ਘਰ ਅੰਦਰ ਦਾਖਲ ਹੋਇਆ ਤੇ ਵਿਹੜੇ ਵਿਚ ਜਦੋਂ ਉਸ ਨੂੰ ਆਵਾਜ਼ ਮਾਰ ਕੇ ਰੋਕਿਆ ਤਾਂ ਨਾਂਅ ਪਤਾ ਦੱਸਣ ਦੀ ਥਾਂ ਉਹ ਇਕਦਮ ਬਾਹਰ ਭੱਜ ਗਿਆ ਤੇ ਸਾਨੂੰ ਪੂਰਾ ਯਕੀਨ ਹੈ ਕਿ ਉਹ ਚੋਰੀ ਦੀ ਨੀਅਤ ਜਾਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਘਰ ਵਿਚ ਦਾਖਲ ਹੋਇਆ ਸੀ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਬਲਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਨਵ-ਨਿਯੁਕਤ ਸਹਾਇਕ ਕਮਿਸ਼ਨਰ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।