26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸੰਤ ਸੀਚੇਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤਾ ਪ੍ਰੇਰਿਤ

ਅਜੀਤ ਡੈਸਕ 28-02-2026
ਸੁਲਤਾਨਪੁਰ ਲੋਧੀ, 27 ਫਰਵਰੀ (ਨਰੇਸ਼ ਹੈਪੀ, ਥਿੰਦ)- ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਫਿਲੀਪਾਈਨ ਦੌਰੇ ਦੌਰਾਨ ਉੱਥੇ ਵੱਸਦੇ ਪੰਜਾਬੀ ਭਾਈਚਾਰੇ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਤੇ ਧਾਰਮਿਕ ਸਮਾਗਮਾਂ ਵਿਚ ਸੰਬੋਧਨ ਕਰਦਿਆਂ ਪੰਜਾਬ ਦੇ ਇਤਿਹਾਸਕ ਬੁੱਢੇ ਦਰਿਆ ਦੀ ਚੱਲ ਰਹੀ ਕਾਰਸੇਵਾ ਦੀ ਚਰਚਾ ਕੀਤੀ | ਉਨ੍ਹਾਂ ਨੇ ਡਾਗੁਪਨ ਤੇ ਉਰਦਾਨੇਤਾ 'ਚ ਕਰਵਾਏ ਸਮਾਗਮਾਂ ਦੌਰਾਨ ਕਿਹਾ ਕਿ ਕਦੇ ਜੀਵਨ-ਰੇਖਾ ਮੰਨਿਆ ਜਾਣ ਵਾਲਾ ਬੁੱਢਾ ਦਰਿਆ ਬੇਧਿਆਨੀ ਤੇ ਪ੍ਰਦੂਸ਼ਣ ਕਾਰਨ ਹੌਲੀ-ਹੌਲੀ ਨਾਲੇ ਵਿਚ ਤਬਦੀਲ ਹੋ ਗਿਆ ਸੀ | ਇਹ ਸਥਿਤੀ ਸਮਾਜ ਲਈ ਚਿੰਤਾਜਨਕ ਸੀ ਪਰ ਹੁਣ ਸੰਗਤਾਂ ਦੀ ਨਿਸ਼ਕਾਮ ਕਾਰਸੇਵਾ ਤੇ ਸਮੂਹਿਕ ਯਤਨਾਂ ਨਾਲ ਇਸ ਦੀ ਪੁਰਾਤਨ ਪਵਿੱਤਰਤਾ ਮੁੜ ਬਹਾਲ ਕਰਨ ਦੀ ਮਜ਼ਬੂਤ ਕੋਸ਼ਿਸ਼ ਜਾਰੀ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਅਕਾਲ ਪੁਰਖ ਦੀ ਕਿਰਪਾ ਤੇ ਲੋਕਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਇਤਿਹਾਸਕ ਸਫਲਤਾ ਹਾਸਲ ਕਰੇਗੀ | ਸੰਤ ਸੀਚੇਵਾਲ ਨੇ ਕਿਹਾ ਕਿ ਦਰਿਆ ਸਿਰਫ਼ ਪਾਣੀ ਦੇ ਸਰੋਤ ਨਹੀਂ, ਸਗੋਂ ਕਿਸੇ ਵੀ ਸਭਿਆਚਾਰ ਦੀ ਆਤਮਾ ਹੁੰਦੇ ਹਨ | ਪੰਜ ਆਬਾਂ ਦੀ ਧਰਤੀ ਪੰਜਾਬ ਦੀ ਸ਼ਾਨ ਉਸਦੇ ਦਰਿਆ ਹੀ ਹਨ | ਇਸ ਮੌਕੇ ਫਿਲੀਪਾਈਨ ਵਿਚ ਵੱਸਦੇ ਸੇਵਾਦਾਰਾਂ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਸੀਚੇਵਾਲ ਨੂੰ ਲੋਕ-ਭਲਾਈ ਤੇ ਵਾਤਾਵਰਨ ਲਈ ਕੀਤੇ ਜਾ ਰਹੇ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੌਰੇ ਨੇ ਪਰਵਾਸੀ ਪੰਜਾਬੀਆਂ ਵਿਚ ਵਾਤਾਵਰਨ ਪ੍ਰਤੀ ਨਵੀਂ ਚੇਤਨਾ ਜਗਾਉਂਦਿਆਂ ਬੁੱਢੇ ਦਰਿਆ ਦੀ ਕਾਰਸੇਵਾ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਨਵੀਂ ਪਹਿਚਾਣ ਬਖ਼ਸ਼ੀ ਹੈ |
ਪਿਛਲੀ ਖ਼ਬਰ ਅੱਖਾਂ ਦਾ ਚੈੱਕਅਪ ਕੈਂਪ 1 ਮਾਰਚ ਨੂੰ ਅਗਲੀ ਖ਼ਬਰ ਚੋਰੀ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।