26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਤੇ ਭੰਗ ਬਰਾਮਦ

ਅਜੀਤ ਡੈਸਕ 28-02-2026
ਕਪੂਰਥਲਾ, 27 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਪਵਨ ਕੁਮਾਰ ਵਾਸੀ ਜਲੰਧਰ ਦੇ ਕਬਜੇ ਵਿਚੋਂ 19 ਗ੍ਰਾਮ ਨਸ਼ੀਲਾ ਪਦਾਰਥ ਤੇ 80 ਗ੍ਰਾਮ ਭੰਗ ਬਰਾਮਦ ਹੋਈ, ਜਿਸ ਤਹਿਤ ਉਕਤ ਹਵਾਲਾਤੀ ਵਿਰੁੱਧ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਲੱਖਣ-ਕੇ-ਪੱਡਾ 'ਚ 69ਵਾਂ ਕਬੱਡੀ ਮੇਲਾ ਅੱਜ ਤੋਂ ਅਗਲੀ ਖ਼ਬਰ ਅਣਪਛਾਤੇ ਚੋਰ ਕਿਸਾਨ ਦੀ ਮੋਟਰ ਤੋਂ ਦੋ ਗਊਆਂ ਚੋਰੀ ਕਰਕੇ ਹੋਏ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।