ਭੁਲੱਥ, 27 ਫਰਵਰੀ (ਮੇਹਰ ਚੰਦ ਸਿੱਧੂ)-ਤਹਿਸੀਲ ਕੰਪਲੈਕਸ ਭੁਲੱਥ ਅੰਦਰ ਭਿ੍ਸ਼ਟਾਚਾਰ, ਰਿਸ਼ਵਤ ਖੋਰੀ ਬਿਲਕੁਲ ਚੱਲਣ ਨਹੀਂ ਦਿਆਂਗੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਅਰਜੁਨਾ ਐਵਾਰਡੀ ਇੰਟਰਨੈਸ਼ਨਲ ਹਾਕੀ ਖਿਡਾਰੀ ਨੇ ਚਾਰਜ ਸੰਭਾਲਣ ਉਪਰੰਤ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਰਿਸ਼ਵਤ ਖੋਰੀ ਭਿ੍ਸ਼ਟਾਚਾਰੀ ਦੇ ਸਖ਼ਤ ਖ਼ਿਲਾਫ਼ ਹਨ ਜਿਸ ਕਰ ਕੇ ਤਹਿਸੀਲ ਕੰਪਲੈਕਸ ਅੰਦਰ ਕੋਈ ਵੀ ਕਰਮਚਾਰੀ ਰਿਸ਼ਵਤ ਵਗ਼ੈਰਾ ਜਾਂ ਕੋਈ ਹੋਰ ਇਸ ਤਰ੍ਹਾਂ ਦੀ ਕੁਤਾਹੀ ਕਰਦਾ ਪਾਇਆ ਗਿਆ ਤਾਂ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਇਨਸਾਫ਼ ਮਿਲੇਗਾ ਤੇ ਹਰੇਕ ਵਿਅਕਤੀ ਨੂੰ ਕੰਮ ਕਰਵਾਉਣ ਆਉਣ ਸਮੇਂ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਦੇ ਅਧੂਰੇ ਪਏ ਕੰਮ ਵੀ ਜਲਦ ਪੂਰੇ ਕੀਤੇ ਜਾਣਗੇ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਵੀ ਕੋਈ ਮੁਸ਼ਕਿਲ ਆਵੇ ਤਾਂ ਉਹ ਸਿੱਧੇ ਦਫ਼ਤਰ ਆ ਕੇ ਮੇਰੇ ਨਾਲ ਸੰਪਰਕ ਕਰ ਸਕਦੇ ਹਨ |