26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਵਿਰੁੱਧ ਰਚਿਆ ਕਥਿਤ ਸ਼ਰਾਬ ਘੁਟਾਲਾ ਸਿਆਸੀ ਸਾਜ਼ਿਸ਼- ਸੱਜਣ ਸਿੰਘ ਚੀਮਾ

ਸੱਜਣ ਸਿੰਘ ਚੀਮਾ, ਬੀਬੀ ਜਸਵਿੰਦਰ ਕੌਰ ਟਿੱਬਾ, ਸੁਖਵਿੰਦਰ ਸਿੰਘ ਸੌਂਦ, ਬਿਕਰਮ ਸਿੰਘ ਉੱਚਾ <br/> 28-02-2026
ਸੁਲਤਾਨਪੁਰ ਲੋਧੀ, 27 ਫ਼ਰਵਰੀ (ਪ.ਪ.)- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸਿਆਸੀ ਹਿਤਾਂ ਤੋਂ ਪ੍ਰੇਰਿਤ ਕਥਿਤ ਸ਼ਰਾਬ ਘੁਟਾਲੇ 'ਚੋਂ ਬਰੀ ਕੀਤੇ ਜਾਣ 'ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਪ ਦੇ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਸੱਜਣ ਸਿੰਘ ਚੀਮਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਇਹ ਪਾਰਟੀ ਦੀ ਜਿੱਤ ਦੇ ਨਾਲ ਨਾਲ ਦੇਸ਼ ਦੇ ਲੋਕਤੰਤਰ ਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਸਾਬਿਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਇਮਾਨਦਾਰੀ ਦੇ ਸਿਧਾਂਤਾਂ 'ਤੇ ਚੱਲ ਕੇ ਉੱਚ ਪੱਧਰ ਦੀ ਰਾਜਨੀਤੀ ਕਰਦਿਆਂ ਲੋਕਾਂ ਦੀ ਸੇਵਾ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਦੀ ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਲੋਕਤੰਤਰ ਦੇ ਕਾਇਦੇ ਕਾਨੂੰਨਾਂ ਨੂੰ ਛਿੱਕੇ ਟੰਗਦਿਆਂ ਜਾਣਬੁੱਝ ਇਹ ਸਾਜ਼ਿਸ਼ ਰਚੀ ਸੀ | ਇਸ ਮੌਕੇ ਹਲਕੇ ਦੇ ਸੀਨੀਅਰ ਆਗੂਆਂ ਸਾਬਕਾ ਸਰਪੰਚ ਬੀਬੀ ਜਸਵਿੰਦਰ ਕੌਰ ਟਿੱਬਾ, ਸੀਨੀਅਰ ਆਗੂ ਗੁਰਵਿੰਦਰ ਕੌਰ, ਸਰਪੰਚ ਸੁਖਵਿੰਦਰ ਸਿੰਘ ਸੌਂਦ ਬਲਾਕ ਪ੍ਰਧਾਨ, ਸੀਨੀਅਰ ਆਪ ਆਗੂ ਬਿਕਰਮ ਸਿੰਘ ਉੱਚਾ, ਸਾਬਕਾ ਐਸ.ਡੀ.ਓ. ਸੁਖਦੇਵ ਸਿੰਘ ਟਿੱਬਾ, ਚਰਨਜੀਤ ਸਿੰਘ ਮੋਮੀ, ਨੰਬਰਦਾਰ ਜਤਿੰਦਰ ਸਿੰਘ ਜੱਜੀ, ਗੁਰਚਰਨ ਸਿੰਘ ਬਿੱਟੂ ਜੈਨਪੁਰ, ਅਮਰੀਕ ਸਿੰਘ ਟਿੱਬਾ ਆਦਿ ਨੇ ਸੱਚਾਈ ਦੀ ਜਿੱਤ 'ਤੇ ਖ਼ੁਸ਼ੀ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਹਰ ਪਿੰਡ, ਹਰ ਵਾਰਡ 'ਚ ਆਭਾ ਅਕਾਊਾਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ-ਡਾ. ਹਰੀਸ਼ ਕਿਰਪਾਲ ਅਗਲੀ ਖ਼ਬਰ ਜੀ. ਐਨ. ਏ. ਯੂਨੀਵਰਸਿਟੀ ਵਿਖੇ ਸਾਲਾਨਾ ਇੰਟਰ ਕਾਲਜ 'ਕਸ਼ਿਤਿਜ 2026' ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।