ਕਪੂਰਥਲਾ, 28 ਫਰਵਰੀ (ਵਿ.ਪ੍ਰ.)- ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਤਾਇਨਾਤ ਗਾ੍ਰਮ ਸੇਵਕ ਸੁਰਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਸਮਾਗਮ ਕਰਵਾਇਆ ਗਿਆ ਜਿਸ ਵਿਚ ਬੀ.ਡੀ.ਪੀ.ਓ. ਕਪੂਰਥਲਾ ਜਸਵੀਰ ਕੌਰ ਨੇ ਸੁਰਜੀਤ ਸਿੰਘ ਦੀ ਵਿਭਾਗ ਵਿਚ 35 ਸਾਲ ਦੀ ਬੇਦਾਗ ਸੇਵਾ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਹਮੇਸ਼ਾ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਨੂੰ ਅਜਿਹੇ ਮਿਹਨਤੀ ਮੁਲਾਜ਼ਮਾਂ 'ਤੇ ਮਾਣ ਹੈ ਜੋ ਜਨਤਕ ਸੇਵਾਵਾਂ ਨੰੂ ਆਪਣੀ ਜ਼ਿੰਮੇਵਾਰੀ ਨਾਲ ਨਿਭਾਉਂਦੇ ਹਨ | ਬੀ.ਡੀ.ਪੀ.ਓ. ਨੇ ਕਿਹਾ ਕਿ ਸੁਰਜੀਤ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਦਫ਼ਤਰ ਦੇ ਸਟਾਫ਼ ਵਲੋਂ ਸੁਰਜੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੁਪਰਡੈਂਟ ਰਵਿੰਦਰਪਾਲ ਸਿੰਘ, ਪੰਚਾਇਤ ਅਫ਼ਸਰ ਮਲਕੀਤ ਸਿੰਘ, ਪੰਚਾਇਤ ਸਕੱਤਰ ਹਰਜਿੰਦਰ ਕੁਮਾਰ ਆਦਿ ਹਾਜ਼ਰ ਸਨ |
ਸੇਵਾ-ਮੁਕਤੀ 'ਤੇ ਗ੍ਰਾਮ ਸੇਵਕ ਸੁਰਜੀਤ ਸਿੰਘ ਦਾ ਸਨਮਾਨ <br/>
ਅਜੀਤ ਡੈਸਕ
01-03-2026