18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੋਸ਼ਲ ਮੀਡੀਆ 'ਤੇ ਗ੍ਰਨੇਡ ਹਮਲੇ ਦੀ ਫ਼ਰਜ਼ੀ ਖਬਰ ਵਾਇਰਲ, ਪੁਲਿਸ ਨੇ ਚੌਕਸੀ ਵਧਾਉਂਦਿਆਂ ਕੀਤੀ ਚੈਕਿੰਗ

ਸੋਸ਼ਲ ਮੀਡੀਆ 'ਤੇ ਫ਼ੈਲੀ ਅਫ਼ਵਾਹ |<br/> ਰੇਲਵੇ ਸਟੇਸ਼ਨ 'ਤੇ ਚੈਕਿੰਗ ਕਰਦੀ ਹੋਈ ਪੁਲਿਸ ਪਾਰਟੀ |<br/> 01-03-2026

ਫਗਵਾੜਾ, 28 ਫਰਵਰੀ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਸੋਸ਼ਲ ਮੀਡੀਆ 'ਤੇ ਫ਼ੈਲੀ ਇੱਕ ਫਰਜ਼ੀ ਖ਼ਬਰ ਕਾਰਨ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਪੁਲਿਸ ਵਲੋਂ ਤੁਰੰਤ ਚੌਕਸੀ ਵਧਾਉਂਦਿਆਂ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਰਾਤ ਦੇ ਸਮੇਂ ਸਥਾਨਕ ਬੱਸ ਅੱਡੇ ਨੇੜੇ ਇੱਕ ਬੱਸ ਦਾ ਟਾਇਰ ਫਟਣ ਨਾਲ ਤੇਜ਼ ਆਵਾਜ਼ ਆਈ, ਜਿਸਨੂੰ ਲੈ ਕੇ ਕੁਝ ਲੋਕਾਂ ਨੇ ਇਸ ਨੂੰ ਧਮਾਕਾ ਦੱਸਣਾ ਸ਼ੁਰੂ ਕਰ ਦਿੱਤਾ | ਇਹ ਅਫ਼ਵਾਹਾਂ ਜਲਦੀ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਜਿਸ ਨਾਲ ਲੋਕਾਂ 'ਚ ਘਬਰਾਹਟ ਫੈਲ ਗਈ | ਬਾਅਦ 'ਚ ਪੁਲਿਸ ਜਾਂਚ ਦੌਰਾਨ ਸਪਸ਼ਟ ਹੋਇਆ ਕਿ ਕੋਈ ਘਟਨਾ ਨਹੀਂ ਵਾਪਰੀ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਅਫ਼ਵਾਹਾਂ ਸਾਹਮਣੇ ਆਉਂਦਿਆਂ ਹੀ ਸ਼ਹਿਰ ਦੇ ਸਾਰੇ ਥਾਣਿਆਂ ਤੇ ਪੁਲਿਸ ਚੌਕੀਆਂ ਨੂੰ ਅਲਰਟ ਕਰ ਦਿੱਤਾ ਗਿਆ ਤੇ ਸਾਰੇ ਥਾਵਾਂ 'ਤੇ ਚੈਕਿੰਗ ਕਰਵਾਈ ਗਈ | ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ | ਇਸੇ ਦੌਰਾਨ ਰੇਂਜ ਦੇ ਡੀ.ਆਈ.ਜੀ. ਨਵੀਨ ਸਿੰਗਲਾ ਨੇ ਅਧਿਕਾਰੀਆਂ ਨੂੰ ਸਰਚ ਓਪਰੇਸ਼ਨ ਨੂੰ ਤੇਜ਼ ਕਰਨ ਤੇ ਗਸ਼ਤ ਵਧਾਉਣ ਦੇ ਹੁਕਮ ਦਿੱਤੇ | ਦੂਸਰੇ ਪਾਸੇ ਇੰਸ. ਅਮਨ ਕੁਮਾਰ ਦਵੇਸ਼ਵਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਫਗਵਾੜਾ ਰੇਲਵੇ ਸਟੇਸ਼ਨ ਤੇ ਆਸ ਪਾਸ ਦੇ ਇਲਾਕਿਆਂ 'ਚ ਚੈਕਿੰਗ ਕੀਤੀ | ਡੀ.ਆਈ.ਜੀ. ਨਵੀਨ ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾ 'ਤੇ ਬਿਲਕੁਲ ਵੀ ਯਕੀਨ ਨਾ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸਾਇੰਸ ਸਿਟੀ 'ਚ ਕਰਵਾਏ 'ਫਲਾਵਰ ਸ਼ੋਅ' 'ਚ ਦੇਸੀ ਫੁੱਲਾਂ ਦੀਆਂ ਪ੍ਰਦਰਸ਼ਨੀ ਨੇ ਮਹਿਕ ਖਿਲਾਰੀ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।