ਡਡਵਿੰਡੀ, 28 ਫਰਵਰੀ (ਦਿਲਬਾਗ ਸਿੰਘ ਝੰਡ)-ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਪੰਜਾਬ ਵੱਲੋਂ ਦਿੱਤੇ ਗਏ ਸੰਘਰਸ਼ ਦੇ ਸੱਦੇ ਤਹਿਤ 7 ਮਾਰਚ ਨੂੰ ਧੂਰੀ ਵਿਚ ਕੀਤੀ ਜਾ ਰਹੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਵਿਚ ਜ਼ਿਲ੍ਹਾ ਕਪੂਰਥਲਾ ਤੋਂ ਵੱਡੀ ਗਿਣਤੀ ਵਿਚ ਵੈਟਰਨਰੀ ਫਾਰਮਾਸਿਸਟ ਭਾਗ ਲੈਣਗੇ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਆਗੂ ਸੁਖਵਿੰਦਰ ਸਿੰਘ ਸੋਨੂੰ ਪਾਜੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਵੀ ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਾ ਹੀ ਹੁਣ ਤੱਕ ਵੈਟਰਨਰੀ ਫਾਰਮਸਿਸਟਾਂ ਦੀਆਂ ਤਨਖ਼ਾਹ ਵਿਚ ਕੋਈ ਵਾਧਾ ਕੀਤਾ ਗਿਆ ਹੈ ਜਦਕਿ ਪਿਛਲੀਆਂ ਸਰਕਾਰਾਂ ਹਰ ਸਾਲ ਵੈਟਰਨਰੀ ਫਾਰਮਾਸਿਸਟਾਂ ਦੀ ਤਨਖ਼ਾਹ ਵਿਚ ਵਾਧਾ ਕਰਦੀਆਂ ਕਰਦੀਆਂ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਵੈਟਰਨਰੀ ਫਾਰਮਸਿਸਟਾਂ ਦੀ ਗੱਲ ਸੁਣਨ ਤੋਂ ਵੀ ਭੱਜ ਗਈ ਹੈ ਅਤੇ ਯੂਨੀਅਨ ਨੇ ਹੁਣ ਸਰਕਾਰ ਵਿਰੁੱਧ ਸੰਘਰਸ਼ ਛੇੜਨ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ 7 ਮਾਰਚ ਨੂੰ ਧੂਰੀ ਵਿਖੇ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ ਜੋ ਸਰਕਾਰ ਨੂੰ ਸੋਚਣ ਲਈ ਮਜਬੂਰ ਕਰੇਗੀ |