ਸੁਲਤਾਨਪੁਰ ਲੋਧੀ, 28 ਫਰਵਰੀ (ਨਰੇਸ਼ ਹੈਪੀ)- ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਵਿਚ ਨਵੇਂ ਜ਼ੋਨ ਦੀ ਚੋਣ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸੰਗਠਿਤ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ੋਨ ਸ਼ਹੀਦ ਉੱਧਮ ਸਿੰਘ ਦਾ ਗਠਨ ਕੀਤਾ ਗਿਆ ਜਿਸ ਵਿਚ ਪ੍ਰਧਾਨ ਗੁਰਸੇਵਕ ਸਿੰਘ ਸ਼ਿਵਦਿਆਲ ਵਾਲਾ, ਸਕੱਤਰ ਸ਼ੇਰ ਸਿੰਘ ਮਹੀਂਵਾਲ, ਖ਼ਜ਼ਾਨਚੀ ਪ੍ਰਗਟ ਸਿੰਘ ਸੰਧੂ, ਪੈ੍ਰੱਸ ਸਕੱਤਰ ਸਰਬਜੀਤ ਸਿੰਘ ਕਾਲੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਡੋਲਾ, ਮੀਤ ਪ੍ਰਧਾਨ ਮੇਜਰ ਸਿੰਘ, ਮੀਤ ਖ਼ਜ਼ਾਨਚੀ ਤਰਸੇਮ ਸਿੰਘ, ਮੀਤ ਸਕੱਤਰ ਮੁਖ਼ਤਿਆਰ ਸਿੰਘ, ਮੀਤ ਪੈੱ੍ਰਸ ਸਕੱਤਰ ਸ਼ਨੀਲ ਕੁਮਾਰ, ਸਲਾਹਕਾਰ ਭਜਨ ਸਿੰਘ ਖਿਜਰਪੁਰ, ਖਜਾਨ ਸਿੰਘ, ਗੁਰਦੀਪ ਸਿੰਘ, ਵੀਰ ਕੌਰ ਮਹੀਂਵਾਲ, ਮੀਤ ਪ੍ਰਧਾਨ ਜਤਿੰਦਰ ਸਿੰਘ, ਸੰਗਠਿਤ ਸਕੱਤਰ ਅਮਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ, ਮੀਤ ਪ੍ਰਧਾਨ ਬੀਬੀ ਮਨਜੀਤ ਕੌਰ, ਮੀਤ ਖ਼ਜ਼ਾਨਚੀ ਸੁਰਿੰਦਰ ਕੌਰ, ਮੀਤ ਸਕੱਤਰ ਨੀਲਮ, ਮੀਤ ਸੰਗਠਿਤ ਸਕੱਤਰ ਜਸਵਿੰਦਰ ਕੌਰ, ਮੈਂਬਰ ਕੇਹਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਕਸ਼ਮੀਰ ਸਿੰਘ ਸਮੇਤ 25 ਮੈਂਬਰੀ ਦਾ ਗਠਨ ਕੀਤਾ ਗਿਆ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪੁੱਜੇ ਜੋਗਾ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ, ਜ਼ਿਲ੍ਹਾ ਪੈੱ੍ਰਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ, ਜ਼ੋਨ ਬੀਰ ਸਿੰਘ ਪ੍ਰਧਾਨ ਪਿਆਰਾ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ ਸੋਨੂੰ ਸਰੂਪਵਾਲ ਵੀ ਹਾਜ਼ਰ ਸਨ |