ਫਗਵਾੜਾ, 28 ਫ਼ਰਵਰੀ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਮਾਡਲਿੰਗ 'ਚ ਭਾਗ ਲਿਆ ਜਿਸ 'ਚ ਉਨ੍ਹਾਂ ਤੋਂ ਵੱਖ-ਵੱਖ ਪ੍ਰਸ਼ਨ ਪੁੱਛੇ ਗਏ | ਸਭ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਸਟਰ ਸਨਫ਼ਲਾਵਰ ਦਾ ਖ਼ਿਤਾਬ ਕਾਰਤਿਕ ਤੇ ਮਿਸ ਸਨਫ਼ਲਾਵਰ ਦਾ ਖ਼ਿਤਾਬ ਹਰਨੂਰ ਨੂੰ ਪ੍ਰਦਾਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਤੰਬੋਲਾ ਤੇ ਹੋਰ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ ਤੇ ਤੋਹਫ਼ੇ ਵੀ ਵੰਡੇ ਗਏ | ਸਕੂਲ ਪਿ੍ੰਸੀਪਲ ਰੋਬਿਨ ਸਿੰਘ ਨੇ ਵਿਦਿਆਰਥੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਪ੍ਰਬੰਧਕ ਟਰੱਸਟੀ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਦਾਇਗੀ ਕਰਦਿਆਂ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ. ਰਾਧਿਕਾ ਤੇ ਹਰਕਿ੍ਪਾਲ ਸਿੰਘ ਨੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ |