18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਇਆ ਕੌਮੀ ਵਿਗਿਆਨ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 01-03-2026
ਕਪੂਰਥਲਾ, 28 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਕੌਮੀ ਵਿਗਿਆਨ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰੋ. ਇੰਦਰਪ੍ਰੀਤ ਸਿੰਘ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਇਸ ਮੌਕੇ ਵਿਦਿਆਰਥੀਆਂ ਦੇ ਵਿਗਿਆਨ ਪ੍ਰਦਰਸ਼ਨੀ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਤੇ ਨਵੀਨਤਾ ਨੂੰ ਦਰਸਾਉਂਦੇ ਪ੍ਰੋਜੈਕਟ ਪੇਸ਼ ਕੀਤੇ | ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨ ਮਨੁੱਖੀ ਜੀਵਨ ਨੂੰ ਤਰਕਸ਼ੀਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਹਿਮ ਦਿ੍ਸ਼ਟੀਕੋਣ ਅਪਣਾਉਣ ਲਈ ਪ੍ਰੇਰਿਤ ਕੀਤਾ | ਪ੍ਰੋ. ਇੰਦਰਪ੍ਰੀਤ ਕੌਰ ਨੇ ਵਿਗਿਆਨਕ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਵਿਗਿਆਨ ਕੇਵਲ ਪੁਸਤਕਾਂ ਤੱਕ ਹੀ ਸੀਮਿਤ ਨਹੀਂ ਸਗੋਂ ਇਹ ਸਾਡੇ ਰੋਜ਼ਾਨਾ ਜੀਵਨ ਨਾਲ ਜੁੜਿਆ ਹੋਇਆ ਹੈ ਤੇ ਵਿਗਿਆਨ ਮਨੁੱਖੀ ਜੀਵਨ ਨੂੰ ਤਰੱਕੀ 'ਤੇ ਲੈ ਜਾਣ ਵਾਲੀ ਤਾਕਤ ਹੈ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਪ੍ਰੋ. ਵਿਸ਼ਾਲ ਸ਼ੁਕਲਾ ਨੇ ਬਾਖ਼ੂਬੀ ਨਾਲ ਨਿਭਾਏ |
ਪਿਛਲੀ ਖ਼ਬਰ ਮੇਨ ਬਾਜ਼ਾਰ ਭੁਲੱਥ 'ਚ ਗੁਰਦੁਆਰਾ ਸਿੰਘ ਸਭਾ ਦੇ ਨਜ਼ਦੀਕ ਸੀਵਰੇਜ ਦੀ ਲੀਕੇਜ ਹੋਣ ਕਰਕੇ ਫੈਲ ਰਹੀ ਗੰਦਗੀ, ਲੋਕ ਪਰੇਸ਼ਾਨ... ਅਗਲੀ ਖ਼ਬਰ ਨਿਊ ਸਨਫਲਾਵਰ ਹਾਈ ਸਕੂਲ ਵਿਖੇ ਵਿਦਾਇਗੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।