ਢਿੱਲਵਾਂ, 28 ਫਰਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਪੰਜਾਬ ਸਰਕਾਰ ਵੱਲੋਂ ਐਲਾਨੀ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਨੇ ਕਿਹਾ ਕਿ ਇਹ ਪਹਿਲਾ ਕੌਮੀ ਸੁਰੱਖਿਆ ਐਕਟ ਦਾ ਆਤਮਾ ਅਨੁਸਾਰ ਖ਼ੁਰਾਕ ਦੇ ਪੋਸ਼ਣ ਨੂੰ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ ਤਿਮਾਹੀ ਆਧਾਰ 'ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਨ ਸੁਰੱਖਿਆ ਨੂੰ ਵਧਾਉਣ ਵਿਚ ਸਹਾਇਕ ਸਾਬਤ ਹੋਣਗੀਆਂ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿੱਲੋ ਦਾਲ, ਦੋ ਕਿੱਲੋ ਖੰਡ, ਇੱਕ ਕਿੱਲੋ ਲੂਣ, 200 ਗ੍ਰਾਮ ਹਲਦੀ ਤੇ ਇੱਕ ਲੀਟਰ ਸਰੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ | ਇਹ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਣ ਵਾਲੀ ਕਣਕ ਤੋਂ ਇਲਾਵਾ ਹੋਣਗੀਆਂ | ਉਨ੍ਹਾਂ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਕੀ ਭੰਮਰਾ, ਬਿਕਰਮ ਜੀਤ ਸਿੰਘ, ਗੋਪੀ ਨੰਦਰਾ, ਸੁਰਜੀਤ ਗੋਰਾ ਆਦਿ ਹਾਜ਼ਰ ਸਨ |