ਕਪੂਰਥਲਾ, 28 ਫਰਵਰੀ (ਸਡਾਨਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਨੇ ਗਸ਼ਤ ਦੌਰਾਨ ਰਜਾਪੁਰ ਮੋੜ ਨੇੜੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਸਰਬਜੀਤ ਸਿੰਘ ਵਾਸੀਆਨ ਲਾਟੀਆਂਵਾਲ ਨੂੰ ਰੋਕ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਇਨ੍ਹਾਂ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 45 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਦੋਵਾਂ ਵਿਅਕਤੀਆਂ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |