18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਿਮਰਨਜੀਤ ਸਿੰਘ ਮਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਜਥੇਦਾਰ ਰਜਿੰਦਰ ਸਿੰਘ ਫੌਜੀ ਨੂੰ ਨਿੱਘੀ ਸ਼ਰਧਾਂਜਲੀ

ਅਜੀਤ ਡੈਸਕ 01-03-2026
ਫਗਵਾੜਾ, 28 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਤੇ ਕਿਸਾਨ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਰਜਿੰਦਰ ਸਿੰਘ ਫੌਜੀ ਨਮਿਤ ਅੰਤਿਮ ਅਰਦਾਸ ਦੀ ਰਸਮ ਗੁਰਦੁਆਰਾ ਸਿੰਘ ਸਭਾ ਪਿੰਡ ਨਾਰੰਗਸ਼ਾਹਪੁਰ (ਫਗਵਾੜਾ) ਵਿਖੇ ਹੋਈ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਬੀਬੀ ਰਘਬੀਰ ਕੌਰ ਦੇ ਜਥੇ ਨੇ ਵੈਰਾਗਮਈ ਕੀਰਤਨ ਸਰਵਣ ਕਰਵਾਇਆ | ਇਸ ਦੌਰਾਨ ਸਵ. ਰਾਜਿੰਦਰ ਸਿੰਘ ਫੌਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ 'ਚ ਪਾਰਟੀ ਆਗੂਆਂ ਤੇ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ | ਇਸ ਮੌਕੇ ਸ਼ਰਧਾਂਜਲੀ ਦੇਣ ਪਹੁੰਚੀਆਂ ਸ਼ਖ਼ਸੀਅਤਾਂ 'ਚ ਪੀ.ਏ. ਗੁਰਜੰਟ ਸਿੰਘ ਕੱਟੂ, ਡਾ. ਹਰਜਿੰਦਰ ਸਿੰਘ ਜੱਖੂ, ਰੇਸ਼ਮ ਸਿੰਘ ਪੱਪੀ, ਕਮਲਪ੍ਰੀਤ ਸਿੰਘ ਕਮਲ, ਗੁਰਪ੍ਰੀਤ ਸਿੰਘ ਗੋਪੀ, ਬਾਬਾ ਬਲਬੀਰ ਸਿੰਘ, ਸੂਬੇਦਾਰ ਮੇਜਰ ਸਿੰਘ, ਰੇਸ਼ਮ ਸਿੰਘ, ਮਨਜੀਤ ਸਿੰਘ ਰੇਰੂ, ਲਾਲ ਸਿੰਘ ਅਕਾਲਗੜ੍ਹ, ਗੁਰਦਿਆਲ ਸਿੰਘ ਮਾਨਾਵਾਲੀ, ਹਰਦੀਪ ਸਿੰਘ ਫਰਾਂਸ, ਹਰਦਿਆਲ ਸਿੰਘ, ਬੀਬੀ ਸੁਖਜੀਤ ਕੌਰ, ਕੁਲਦੀਪ ਸਿੰਘ ਨੂਰ, ਹੈੱਪੀ ਕੌਲ, ਮਾਸਟਰ ਕੁਲਦੀਪ ਸਿੰਘ, ਗਿਆਨ ਸਿੰਘ ਕੁਲਥਮ, ਸਰਪੰਚ ਸੁਖਜਿੰਦਰ ਸਿੰਘ, ਹਰਨੇਕ ਸਿੰਘ ਭੱਪ, ਸ਼ੇਰ ਸਿੰਘ ਹਰਿਆਣਾ, ਪ੍ਰੋ. ਮਹਿੰਦਰ ਪਾਲ ਕੁਲਦੀਪ ਸਿੰਘ ਭਾਗੋਵਾਲ, ਬਹਾਦਰ ਸਿੰਘ, ਸੁਖਜੀਤ ਸਿੰਘ ਡਰੋਲੀ, ਗੁਰਨਾਮ ਸਿੰਘ ਸਿੰਗੜੀਵਾਲ, ਸੁਰਜੀਤ ਸਿੰਘ ਫਿਲੌਰ, ਬਘੇਲ ਸਿੰਘ ਭਾਟੀਆ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਖੁਨਖੁਨ, ਐਡਵੋਕੇਟ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੇ ਪਤਵੰਤੇ ਸ਼ਾਮਲ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਪੰਡਵਾ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਖੈੜਾ ਦੋਨਾਂ ਵਿਖੇ ਜਾਗਰਣ ਕਰਵਾਉਣ ਸੰਬੰਧੀ ਜਾਗਰਣ ਕਮੇਟੀ ਦੀ ਸਾਂਝੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।