18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ਼ੇਰਪੁਰ ਦੋਨਾ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਅਜੇਪਾਲ ਸਿੰਘ ਆਲਮਗੀਰ ਨੇ ਜਿੱਤੀ

ਅਜੀਤ ਡੈਸਕ 01-03-2026
ਡਡਵਿੰਡੀ, 28 ਫਰਵਰੀ (ਦਿਲਬਾਗ ਸਿੰਘ ਝੰਡ)- ਨੇੜਲੇ ਪਿੰਡ ਸ਼ੇਰਪੁਰ ਦੋਨਾਂ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਪਾਰਲੀਮੈਂਟ ਦੀ ਤਰਫ਼ੋਂ ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਬਤੌਰ ਮੁੱਖ ਮਹਿਮਾਨ ਤਸ਼ਰੀਫ਼ ਲਿਆਏ ਤੇ ਜੇਤੂ ਪਹਿਲਵਾਨਾਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਮੁੱਖ ਮਹਿਮਾਨ ਸੁਰਜੀਤ ਸਿੰਘ ਸੀਚੇਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਖੇਡ ਮੇਲੇ ਜਿੱਥੇ ਸਭ ਤੋਂ ਸੁਚੱਜਾ ਜ਼ਰੀਆ ਹਨ ਉੱਥੇ ਖੇਡ ਮੇਲੇ ਸਾਡੇ ਸਭਿਆਚਾਰ ਦਾ ਪ੍ਰਤੀਕ ਹਨ | ਉਨ੍ਹਾਂ ਧਰਤੀ, ਪਾਣੀ ਅਤੇ ਵਾਤਾਵਰਨ ਬਚਾਉਣ ਦੀ ਵੀ ਲੋਕਾਂ ਨੂੰ ਅਪੀਲ ਕੀਤੀ | ਛਿੰਝ ਮੇਲੇ ਦੌਰਾਨ ਪਟਕੇ ਦੀ ਕੁਸ਼ਤੀ ਅਜੇਪਾਲ ਸਿੰਘ ਆਲਮਗੀਰ ਨੇ ਸੁਖਚੈਨ ਡੂਮਛੇੜੀ ਨੂੰ ਚਿੱਤ ਕਰ ਕੇ ਜਿੱਤੀ | ਪ੍ਰਬੰਧਕਾਂ ਵੱਲੋਂ ਪਟਕੇ ਦੀ ਕੁਸ਼ਤੀ ਦੇ ਜੇਤੂ ਪਹਿਲਵਾਨ ਨੂੰ 18 ਹਜ਼ਾਰ ਰੁਪਏ ਦਾ ਨਗਦ ਇਨਾਮ ਤੇ ਸੁੰਦਰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਦਕਿ ਉਪ ਜੇਤੂ ਰਹੇ ਪਹਿਲਵਾਨ 16 ਹਜ਼ਾਰ ਰੁਪਏ ਨਗਦ ਇਨਾਮ ਤੇ ਸੁੰਦਰ ਟਰਾਲੀ ਦੇ ਕੇ ਨਿਵਾਜਿਆ ਗਿਆ | ਦੋ ਨੰਬਰ ਦੀ ਕੁਸ਼ਤੀ ਫ਼ਰਿਆਦ ਨਵਾਂ ਪਿੰਡ ਅਕਾਲੀਆਂ ਤੇ ਕੀਰਤੀ ਪੱਖੋਂ ਕੇ ਵਿਚਕਾਰ ਕਰਵਾਈ ਗਈ ਜਿਸ ਵਿਚ ਫ਼ਰਿਆਦ ਨਵਾਂ ਪਿੰਡ ਅਕਾਲੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਛਿੰਝ ਮੇਲੇ ਦੌਰਾਨ ਪੰਜਾਬ ਨਾਮਵਰ ਅਖਾੜਿਆਂ ਦੇ 100 ਤੋਂ ਵੱਧ ਪਹਿਲਵਾਨਾਂ ਨੇ ਆਪਣੀ ਸਰੀਰਕ ਸ਼ਕਤੀ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੁਰਜੀਤ ਸਿੰਘ ਸੀਚੇਵਾਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਅੰਤ ਵਿਚ ਬਾਬਾ ਸੁਰਜੀਤ ਸਿੰਘ ਸੀਚੇਵਾਲ ਤੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਜੇਤੂ ਪਹਿਲਵਾਨਾਂ ਅਤੇ ਛਿੰਝ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਹਰਜਿੰਦਰ ਸਿੰਘ, ਅੰਤਰਰਾਸ਼ਟਰੀ ਕਬੱਡੀ ਕੋਚ ਨਿਰਮਲ ਸਿੰਘ ਹੁੰਦਲ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਤੀਰਥ ਸਿੰਘ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਡਵਿੰਡੀ ਦੇ ਗੋਲਡ ਕਬੱਡੀ ਕੱਪ 'ਚ ਅੱਜ ਹੋਣਗੇ ਫਸਵੇਂ ਮੁਕਾਬਲੇ: ਜਥੇ. ਮੁਖ਼ਤਿਆਰ ਸਿੰਘ ਸੋਢੀ <br/> ਅਗਲੀ ਖ਼ਬਰ ਸਰਕਾਰੀ ਸਕੂਲ ਪੰਡਵਾ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।