18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡਡਵਿੰਡੀ ਦੇ ਗੋਲਡ ਕਬੱਡੀ ਕੱਪ 'ਚ ਅੱਜ ਹੋਣਗੇ ਫਸਵੇਂ ਮੁਕਾਬਲੇ: ਜਥੇ. ਮੁਖ਼ਤਿਆਰ ਸਿੰਘ ਸੋਢੀ <br/>

ਅਜੀਤ ਡੈਸਕ 01-03-2026
ਡਡਵਿੰਡੀ, 28 ਫਰਵਰੀ (ਦਿਲਬਾਗ ਸਿੰਘ ਝੰਡ)- ਗੁਰੂ ਗੋਬਿੰਦ ਸਿੰਘ ਸਟੇਡੀਅਮ ਡਡਵਿੰਡੀ ਵਿਖੇ ਅੱਜ ਕਰਵਾਏ ਜਾਣ ਵਾਲੇ ਗੋਲਡ ਕਬੱਡੀ ਕੱਪ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ ਟੀਮਾਂ ਦੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲਣਗੇ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਕਿ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਕਬੱਡੀ ਕੱਪ ਦੌਰਾਨ ਆਲ ਓਪਨ ਵਰਗ 'ਚ ਪੰਜਾਬ ਦੇ ਚੋਟੀ ਦੇ 4 ਕਲੱਬਾਂ ਦੀਆਂ ਟੀਮਾਂ ਦੇ ਭੇੜ ਹੋਣਗੇ ਜਿਨ੍ਹਾਂ ਦੇ ਜੇਤੂ ਟੀਮ ਨੂੰ 71 ਹਜ਼ਾਰ ਤੇ ਉਪ ਜੇਤੂ ਟੀਮ ਨੂੰ 51 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ 75 ਕਿੱਲੋ ਭਾਰ ਵਰਗ 'ਚ ਆਲ ਓਪਨ ਦੇ ਕਲੱਬਾਂ ਦੀਆਂ ਟੀਮਾਂ ਖੇਡਣਗੀਆਂ ਤੇ ਲੜਕੀਆਂ ਦੀ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਖੇਡ ਮੇਲੇ ਦੌਰਾਨ ਬੱਚਿਆਂ ਦੀ ਕਬੱਡੀ ਦਾ ਮੈਚ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇਗਾ |

ਪਿਛਲੀ ਖ਼ਬਰ 'ਆਪ' ਆਗੂ ਕਰਨੈਲ ਸਿੰਘ ਘੁੰਮਣ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਬਣੇ <br/> ਅਗਲੀ ਖ਼ਬਰ ਸ਼ੇਰਪੁਰ ਦੋਨਾ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਅਜੇਪਾਲ ਸਿੰਘ ਆਲਮਗੀਰ ਨੇ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।