ਕਪੂਰਥਲਾ, 28 ਫਰਵਰੀ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਘੁੰਮਣ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਕਰਨੈਲ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਕਾਰ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਨਾਲ ਨਿਭਾਉਂਦਿਆਂ ਲੋਕ ਭਲਾਈ ਲਈ ਕੰਮ ਕਰਨਗੇ |