18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਵਲੋਂ ਕਵੀ ਦਰਬਾਰ ਤੇ ਸਨਮਾਨ ਸਮਾਗਮ <br/>

ਅਜੀਤ ਡੈਸਕ 01-03-2026
ਫਗਵਾੜਾ, 28 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਉਸਾਰੂ ਸਾਹਿੱਤ ਅਤੇ ਸਾਫ਼ ਸੁਥਰੇ ਸਮਾਜ ਲਈ ਕਾਰਜਸ਼ੀਲ ਦੋਆਬਾ ਸਾਹਿੱਤ ਅਤੇ ਸਮਾਜਿਕ ਕੇਂਦਰ ਵੱਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸੈਣੀ ਦੀ ਸਾਂਝੀ ਅਗਵਾਈ ਹੇਠ ਕਵੀ ਦਰਬਾਰ ਅਤੇ ਸਨਮਾਨ ਸਮਾਗਮ ਸਥਾਨਕ ਵਰਿੰਦਰ ਨਗਰ ਵਿਖੇ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕੇਂਦਰ ਦੇ ਡਾਇਰੈਕਟਰ ਡਾ. ਐਸ.ਪੀ. ਮਾਨ ਤੇ ਡਾ. ਸਾਗਰ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ | ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੋਆਬਾ ਸਾਹਿੱਤ ਤੇ ਸਮਾਜਿਕ ਕੇਂਦਰ ਪਿਛਲੇ 14 ਸਾਲ ਤੋਂ ਸਮਾਜਿਕ, ਸਾਹਿੱਤਿਕ ਤੇ ਧਾਰਮਿਕ ਗਤੀਵਿਧੀਆਂ 'ਚ ਪੂਰੀ ਤਨਦੇਹੀ ਦੇ ਨਾਲ ਕਾਰਜਸ਼ੀਲ ਹੈ | ਸਮਾਗਮ ਦੌਰਾਨ ਸਾਹਿਤਕਾਰਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ | ਇਸ ਦੌਰਾਨ ਕੇਂਦਰ ਦੇ ਚੇਅਰਮੈਨ ਸ. ਜਤਿੰਦਰ ਸਿੰਘ ਖ਼ਾਲਸਾ ਨੂੰ ਉਨ੍ਹਾਂ ਵੱਲੋਂ ਸਮਾਜ ਸੇਵਾ 'ਚ ਪਾਏ ਜਾ ਰਹੇ ਯੋਗਦਾਨ ਲਈ ਸਨਮਾਨ ਚਿੰਨ੍ਹ ਤੇ ਸ਼ਾਲ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਕਵੀ ਦਰਬਾਰ ਦੌਰਾਨ ਰਵਿੰਦਰ ਸਿੰਘ ਰਾਏ ਤੋਂ ਇਲਾਵਾ ਲਵਪ੍ਰੀਤ ਸਿੰਘ ਰਾਏ, ਖੁਸ਼ਪ੍ਰੀਤ ਕੌਰ, ਸਾਹਿਬ ਸਿੰਘ ਪਲਾਹੀ ਤੇ ਹੋਰ ਕਵੀਆਂ ਨੇ ਗ਼ਜ਼ਲਾਂ ਤੇ ਕਵਿਤਾਵਾਂ ਰਾਹੀਂ ਸਮਾਂ ਬੰਨਿ੍ਹਆ ਤੇ ਖ਼ੂਬ ਵਾਹ ਵਾਹੀ ਖੱਟੀ | ਅਖੀਰ ਵਿਚ ਮਧੂ ਬਾਲਾ ਪਲਾਹੀ ਨੇ ਸਮੂਹ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਟਰੈਫ਼ਿਕ 'ਚ ਵਿਘਨ ਪਾਉਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਦਰਗਾਹ ਬਾਬਾ ਲਾਲਾਂ ਵਾਲਾ ਪੀਰ ਵਿਖੇ ਸਾਲਾਨਾ ਮੇਲਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।