18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਸਰਕਾਰ ਔਰਤਾਂ ਦੇ ਖਾਤਿਆਂ 'ਚ 48 ਹਜ਼ਾਰ ਰੁਪਏ ਪਾ ਕੇ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਕਰੇ-ਚੌਧਰੀ ਰਜੇਸ਼ ਕੁਮਾਰ <br/>

ਅਜੀਤ ਡੈਸਕ 01-03-2026
ਕਪੂਰਥਲਾ, 28 ਫਰਵਰੀ (ਵਿ.ਪ੍ਰ.)-ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾਈ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਜੇਸ਼ ਕੁਮਾਰ ਗਹਿਰੀਵਾਲਾ ਨੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਦਿੱਤੇ ਇਕ ਬਿਆਨ, ਜਿਸ ਵਿਚ ਉਨ੍ਹਾਂ ਆਪਣੇ ਵਿਰੋਧੀਆਂ ਨੂੰ ਕਿਹਾ ਸੀ ਕਿ ਉਹ ਆਪਣੀਆਂ ਪਤਨੀਆਂ ਦੇ ਖਾਤੇ ਖੁੱਲ੍ਹਵਾ ਲੈਣ, ਮੈਂ ਉਨ੍ਹਾਂ ਵਿਚ 1 ਹਜ਼ਾਰ ਰੁਪਏ ਪਾ ਦੇਵਾਂਗਾ, ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਔਰਤਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੇ ਖਾਤਿਆਂ ਵਿਚ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾਇਆ ਜਾਵੇਗਾ ਤੇ ਹੁਣ 4 ਸਾਲਾਂ ਦੀ ਕੁੱਲ ਰਕਮ 48 ਹਜ਼ਾਰ ਰੁਪਏ ਪ੍ਰਤੀ ਔਰਤ ਬਣ ਰਹੀ ਹੈ | ਇਸ ਲਈ ਆਮ ਆਦਮੀ ਪਾਰਟੀ ਨੂੰ ਹੁਣ ਤੱਕ ਬਣਦੀ ਸਾਰੀ ਰਕਮ ਔਰਤਾਂ ਦੇ ਖਾਤਿਆਂ ਵਿਚ ਪਾ ਕੇ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਪੰਜਾਬ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ 117 ਸੀਟਾਂ 'ਤੇ ਆਪਣੇ ਪ੍ਰਭਾਵਸ਼ਾਲੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਿਹਾਰ ਤੇ ਕੇਂਦਰ ਦੀ ਤਰਜ਼ 'ਤੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰਕੇ ਵੀ ਚੋਣ ਮੈਦਾਨ ਵਿਚ ਕੁੱਦ ਸਕਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਜਨ ਸ਼ਕਤੀ ਪਾਰਟੀ ਨੂੰ ਸਮਰਥਨ ਦੇਣ |

ਪਿਛਲੀ ਖ਼ਬਰ ਕਾਲਜ ਸਮੇਂ ਦੀਆਂ ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ੀਆਂ <br/> ਸਰਕਾਰੀ ਰਣਧੀਰ ਕਾਲਜ ਦੇ 1970 ਤੋਂ 80 ਦੇ ਦਹਾਕੇ ਦੌ... ਅਗਲੀ ਖ਼ਬਰ ਟਰੈਫ਼ਿਕ 'ਚ ਵਿਘਨ ਪਾਉਣ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।