18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਾਜਾਇਜ਼ ਉਸਾਰੀ ਤੁਰੰਤ ਰੋਕਣ ਸੰਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 01-03-2026
ਕਪੂਰਥਲਾ, 28 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਤੇਗ ਬਹਾਦਰ ਨਗਰ ਵੈੱਲਫੇਅਰ ਸੁਸਾਇਟੀ ਪੀਰ ਚੌਧਰੀ ਰੋਡ ਕਪੂਰਥਲਾ ਨਾਲ ਸਬੰਧਿਤ ਵੱਡੀ ਗਿਣਤੀ 'ਚ ਕਲੋਨੀ ਵਾਸੀਆਂ ਨੇ ਨਗਰ ਨਿਗਮ ਦੀ ਕਮਿਸ਼ਨਰ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 6 ਵਿਚ ਇਕ ਵਿਅਕਤੀ ਵਲੋਂ ਅਣ-ਅਧਿਕਾਰਤ ਤੌਰ 'ਤੇ ਕੀਤੀ ਜਾ ਰਹੀ ਕਮਰਸ਼ੀਅਲ ਉਸਾਰੀ 'ਤੇ ਰੋਕ ਲਗਾਈ ਜਾਵੇ | ਨਗਰ ਨਿਗਮ ਦੀ ਕਮਿਸ਼ਨਰ ਨੂੰ ਦਿੱਤੀ ਗਈ ਸ਼ਿਕਾਇਤ 'ਚ ਕਲੋਨੀ ਵਾਸੀਆਂ ਨੇ ਕਿਹਾ ਕਿ ਰਿਹਾਇਸ਼ੀ ਕਲੋਨੀ ਵਿਚ ਕਮਰਸ਼ੀਅਲ ਉਸਾਰੀ ਨਹੀਂ ਹੋ ਸਕਦੀ ਕਿਉਂਕਿ ਇਸ ਨਾਲ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਇਹ ਗਲੀ ਲਗਭਗ 18 ਫੁੱਟ ਹੈ ਤੇ ਇੱਥੇ ਦਿਨ ਰਾਤ ਨੂੰ ਟਿੱਪਰ ਤੇ ਵੱਡੇ ਟਰਾਲਿਆਂ ਦੀ ਆਵਾਜਾਈ ਟਰੈਫ਼ਿਕ ਦੀ ਸਮੱਸਿਆ ਪੈਦਾ ਕਰ ਰਹੀ ਹੈ | ਕਲੋਨੀ ਵਾਸੀਆਂ ਨੇ ਨਗਰ ਨਿਗਮ ਦੀ ਕਮਿਸ਼ਨਰ ਨੂੰ ਕਿਹਾ ਕਿ ਸਾਰੇ ਮਾਮਲੇ ਦੀ ਪੜਤਾਲ ਕਰਵਾ ਕੇ ਇਹ ਉਸਾਰੀ ਰੁਕਵਾਈ ਜਾਵੇ | ਕਲੋਨੀ ਵਾਸੀਆਂ ਨੇ ਮੰਗ ਪੱਤਰ ਦੇਣ ਤੋਂ ਬਾਅਦ ਚਿਤਾਵਨੀ ਦਿੱਤੀ ਕਿ ਜੇਕਰ ਕਲੋਨੀ ਵਿਚ ਸ਼ੁਰੂ ਹੋਈ ਨਜਾਇਜ਼ ਉਸਾਰੀ ਨਾ ਰੋਕੀ ਗਈ ਤਾਂ ਕਲੋਨੀ ਵਾਸੀ ਧਰਨਾ ਲਾਉਣ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਨਗਰ ਨਿਗਮ ਤੇ ਪ੍ਰਸ਼ਾਸਨ ਦੀ ਹੋਵੇਗੀ | ਕਲੋਨੀ ਵਾਸੀਆਂ ਨੇ ਇਸ ਸੰਬੰਧੀ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਨੂੰ ਵੀ ਯੋਗ ਕਾਰਵਾਈ ਲਈ ਲਿਖਤੀ ਸ਼ਿਕਾਇਤਾਂ ਭੇਜੀਆਂ ਹਨ | ਮੰਗ ਪੱਤਰ ਦੇਣ ਮੌਕੇ ਸੁਖਵਿੰਦਰ ਮੋਹਨ ਸਿੰਘ, ਕਰਨਲ ਸੇਵਾ ਸਿੰਘ, ਲਖਬੀਰ ਸਿੰਘ, ਮਹਿੰਦਰ ਸਿੰਘ, ਸਿਲੰਦਰ ਸਿੰਘ ਵਾਲੀਆ, ਅਜੇ ਚੱਢਾ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ ਤੇ ਅਮਨ ਬੱਤਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ 'ਚ ਕਰਵਾਈ ਸਾਲਾਨਾ ਸਪੋਰਟਸ ਮੀਟ <br/> ਅਗਲੀ ਖ਼ਬਰ ਪਿੰਡਾਂ ਨੂੰ ਲੱਗਦੀਆਂ ਲਿੰਕ ਸੜਕਾਂ ਉੱਚ ਗੁਣਵੱਤਾ ਨਾਲ ਜਲਦ ਮੁਕੰਮਲ ਹੋਣਗੀਆਂ-ਸੱਜਣ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।