18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ 'ਚ ਕਰਵਾਈ ਸਾਲਾਨਾ ਸਪੋਰਟਸ ਮੀਟ <br/>

ਅਜੀਤ ਡੈਸਕ 01-03-2026
ਮੁੱਖ ਮਹਿਮਾਨ ਕੁਲਵਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ


ਕਪੂਰਥਲਾ, 28 ਫਰਵਰੀ (ਅਮਰਜੀਤ ਕੋਮਲ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ ਜਿਸ ਵਿਚ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਪੋਰਟਸ ਮੀਟ ਦੇ ਆਰੰਭ ਵਿਚ ਕਾਲਜ ਦੇ ਖੇਡ ਅਧਿਕਾਰੀ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ | ਬਾਅਦ ਵਿਚ ਵਿਦਿਆਰਥੀਆਂ ਦੀ 100 ਮੀਟਰ ਦੌੜ, ਬੈਡਮਿੰਟਨ, ਲੰਬੀ ਛਾਲ, 200 ਮੀਟਰ ਦੌੜ, ਸ਼ਾਟਪੁੱਟ, 400 ਮੀਟਰ ਦੌੜ, 400 ਮੀਟਰ ਰਿਲੇਅ ਰੇਸ, ਰੱਸਾਕਸ਼ੀ, ਲੈਮਨ ਸਪੂਨ ਰੇਸ, ਬੈਡਮਿੰਟਨ ਆਦਿ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਐਥਲੈਟਿਕ ਮੀਟ ਵਿਚ ਗਗਨਪ੍ਰੀਤ ਕੌਰ ਤੇ ਸੰਦੀਪ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਬੈੱਸਟ ਐਥਲੀਟ ਐਲਾਨਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ, ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਡਾਇਰੈਕਟਰ ਪ੍ਰਸ਼ਾਸਨ ਅਰਵਿੰਦਰ ਸਿੰਘ ਸੇਖੋਂ, ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਦਾ ਜੀਵਨ 'ਚ ਬਹੁਤ ਹੀ ਮਹੱਤਵ ਹੈ, ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ 'ਚ ਵੀ ਪੂਰੇ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਰਾਸ਼ਟਰੀ, ਅੰਤਰਰਾਸ਼ਟਰੀ ਤੇ ਰਾਜ ਪੱਧਰ ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਰਕਾਰ ਵਲੋਂ ਦਿੱਤੀ ਜਾਂਦੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਾਲਜ ਦੇ ਖੇਡ ਵਿਭਾਗ ਵਲੋਂ ਸਪੋਰਟਸ ਮੀਟ ਕਰਵਾਏ ਜਾਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ |


ਪਿਛਲੀ ਖ਼ਬਰ ਸੁਰਖਪੁਰ ਤੋਂ ਕਿਸ਼ਨ ਸਿੰਘ ਵਾਲਾ ਨੂੰ ਜਾਂਦੀ ਖਸਤਾ ਹਾਲਤ ਸੜਕ ਬਣਾਉਣ ਦੀ ਮੰਗ <br/> ਅਗਲੀ ਖ਼ਬਰ ਨਾਜਾਇਜ਼ ਉਸਾਰੀ ਤੁਰੰਤ ਰੋਕਣ ਸੰਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।