18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰੰਧਾਵਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਹੋਏ ਸ਼ਾਮਿਲ

ਅਜੀਤ ਡੈਸਕ 01-03-2026
ਜਲੰਧਰ, 28 ਫਰਵਰੀ (ਜਸਪਾਲ ਸਿੰਘ)- ਵਿਧਾਨ ਸਭਾ ਹਲਕਾ ਜਲੰਧਰ ਪੱਛਮੀਂ ਤੋਂ ਨੌਜਵਾਨ ਆਗੂ ਸੁਖਰਾਜ ਸਿੰਘ ਰੰਧਾਵਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੇ ਪਾਰਟੀ 'ਚ ਸ਼ਾਮਿਲ ਹੋਏ ਸ. ਰੰਧਾਵਾ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ | ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਜਾਗਰੂਕ ਹੋ ਚੁੱਕਾ ਹੈ ਤੇ ਉਹ ਪੰਥ ਦੀ ਭਲਾਈ ਲਈ ਕੰਮ ਕਰਨ ਵਾਲੀ ਜਥੇਬੰਦੀ ਨਾਲ ਜੁੜਨਾ ਚਾਹੁੰਦੇ ਹਨ | ਇਸ ਮੌਕੇ ਉਨ੍ਹਾਂ ਨਾਲ ਕੁਲਬੀਰ ਸਿੰਘ ਚੀਮਾ, ਸਤਨਾਮ ਸਿੰਘ ਲਾਇਲ, ਜਸਵਿੰਦਰ ਸਿੰਘ ਜੱਸਾ, ਗਗਨਦੀਪ ਸਿੰਘ, ਸ਼ੁਭਮਜੀਤ ਸਿੰਘ, ਸ਼ਮਸ਼ੇਰ ਸਿੰਘ, ਰਾਹੁਲ ਹੰਸ, ਸਚਿਨ ਸਿੰਘ, ਪ੍ਰਭਸ਼ਰਨ ਸਿੰਘ ਤੇ ਰਵੀ ਸ਼ਰਮਾ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੋਲੀ ਚਲਾਉਣ ਦੇ ਮਾਮਲੇ ਸੰਬੰਧੀ ਦੋ ਵਿਰੁੱਧ ਕੇਸ ਦਰਜ, ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।