18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 01-03-2026
ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਪ੍ਰਬਧੰਕ ਕਮੇਟੀ ਵੱਲੋਂ ਕਰਵਾਏ ਗਏ ਮਹੀਨਾਵਾਰੀ ਗੁਰਮਤਿ ਸਮਾਗਮ 'ਚ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਲ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਮੌਕੇ ਸਜਾਏ ਦੀਵਾਨ 'ਚ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲਿਆਂ ਅਤੇ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਅਤੇ ਗਿਆਨੀ ਮਨਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਹਾਜ਼ਰੀ ਭਰੀ ¢ ਮੰਚ ਦਾ ਸੰਚਾਲਨ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਕੀਤਾ ਤੇ ਉਨ੍ਹਾਂ ਅੱਗੇ ਆਣ ਵਾਲੇ ਸਮਾਗਮਾਂ ਦੀ ਜਾਣਕਾਰੀ ਸੰਗਤਾਂ ਨੂੰ ਦਿੱਤੀ | ਸਮਾਗਮ ਦੇ ਅੰਤ 'ਚ ਪ੍ਰਧਾਨ ਚਰਨਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਸਿੰਘ ਮਝੈਲ, ਇੰਸਪੈਕਟਰ ਸੁੱਖਦੇਵ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਡਾਇਗਨੌਸਟਿਕ ਕਿੱਟਾਂ ਦੀ ਸਹੀ ਵਰਤੋਂ ਬਾਰੇ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਰੰਧਾਵਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।