18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲੇ ਮਹੱਲੇ ਮੌਕੇ ਕਾਨਫਰੰਸ 3 ਨੂੰ - ਜਥੇ. ਵਡਾਲਾ <br/>

ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਅਮਰਜੀਤ ਸਿੰਘ ਕਿਸ਼ਨਪੁਰਾ, ਸੁਖਵੰਤ ਸਿੰਘ ਰੌਲੀ ਤੇ ਹੋਰ | ਅਜੀਤ ਤਸਵੀਰ <br/> 01-03-2026
ਜਲੰਧਰ, 28 ਫਰਵਰੀ (ਜਸਪਾਲ ਸਿੰਘ)- ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ 3 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕੀਤੀ ਜਾ ਰਹੀ ਵੱਡੀ ਅਕਾਲੀ ਕਾਨਫਰੰਸ 'ਚ ਜਲੰਧਰ ਤੋਂ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ਕਾਫਲਿਆਂ ਦੇ ਰੂਪ 'ਚ ਸ਼ਾਮਿਲ ਹੋਣਗੇ | ਇਹ ਦਾਅਵਾ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਾਬਕਾ ਵਿਧਾਇਕ ਨੇ ਕਰਦਿਆਂ ਕਿਹਾ ਕਿ ਇਸ ਕਾਨਫਰੰਸ 'ਚ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ | ਹੋਲੇ ਮਹੱਲੇ ਦੀ ਪਵਿੱਤਰ ਜੋੜ ਮੇਲੇ ਦੌਰਾਨ ਕਰਵਾਈ ਜਾ ਰਹੀ ਇਸ ਕਾਨਫਰੰਸ ਦੌਰਾਨ ਸਿੱਖ ਪੰਥ ਦੇ ਮਸਲਿਆਂ, ਪੰਜਾਬ ਦੇ ਮੌਜੂਦਾ ਸਿਆਸੀ, ਧਾਰਮਿਕ ਤੇ ਸਮਾਜਿਕ ਹਾਲਾਤ ਤੇ ਚੁਣੌਤੀਆਂ ਆਦਿ ਮਾਮਲਿਆਂ 'ਤੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ | ਜਥੇਦਾਰ ਵਡਾਲਾ ਨੇ ਕਿਹਾ ਕਿ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਜਲੰਧਰ 'ਚ ਵੱਖ-ਵੱਖ ਥਾਈਾ ਮੀਟਿੰਗਾਂ ਕਰਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤੇ ਇਸ ਦੌਰਾਨ ਵਰਕਰ ਬੱਸਾਂ ਅਤੇ ਆਪਣੀਆਂ ਗੱਡੀਆਂ ਰਾਹੀਂ ਕਾਫਲਿਆਂ ਦੇ ਰੂਪ 'ਚ ਕਾਨਫਰੰਸ 'ਚ ਸ਼ਾਮਿਲ ਹੋਣਗੇ | ਉਨ੍ਹਾਂ ਵਰਕਰਾਂ ਨੂੰ ਕਾਨਫਰੰਸ ਦੇ ਅਸਥਾਨ 'ਤੇ ਸਵੇਰੇ 11 ਵਜੇ ਪੁੱਜਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਜਲੰਧਰ ਤੋਂ ਜਾਣ ਵਾਲਾ ਕਾਫਲਾ ਸਵੇਰੇ 9 ਵਜੇ ਦੇ ਕਰੀਬ ਫਗਵਾੜਾ ਬਾਈਪਾਸ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ | ਉਨ੍ਹਾਂ ਪੰਜਾਬ ਦੇ ਸਮੂਹ ਪੰਥ ਦਰਦੀਆਂ, ਪੰਥ ਹਿਤੈਸ਼ੀਆਂ ਤੇ ਪਿਆਰੇ ਪੰਜਾਬੀਆਂ ਨੂੰ ਇਸ ਕਾਨਫਰੰਸ 'ਚ ਸ਼ਾਮਿਲ ਹੋਣ ਅਤੇ ਲੀਡਰਸ਼ਿਪ ਦੇ ਵਿਚਾਰ ਸੁਣਨ ਦਾ ਸੱਦਾ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ, ਦਿਹਾਤੀ ਪ੍ਰਧਾਨ ਸੁਖਵੰਤ ਸਿੰਘ ਰੌਲੀ, ਜਰਨੈਲ ਸਿੰਘ ਗੜ੍ਹਦੀਵਾਲਾ, ਕੁਲਵਿੰਦਰ ਸਿੰਘ ਚੀਮਾ, ਜਸਵਿੰਦਰ ਸਿੰਘ ਜੱਸਾ ਤੇ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਸ਼ੋ੍ਰਮਣੀ ਕਮੇਟੀ ਚੋਣਾਂ ਕਰਵਾਏ - ਭਾਈ ਰਣਜੀਤ ਸਿੰਘ <br/> ਅਗਲੀ ਖ਼ਬਰ ਬਿਜਲੀ ਟੀਮਾਂ ਵਲੋਂ 5 ਡਵੀਜ਼ਨਾਂ 'ਚ ਛਾਪੇਮਾਰੀ, 6.96 ਲੱਖ ਜੁਰਮਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।