18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦਰਬਾਰ ਪੀਰ ਬਾਬਾ ਸਖੀ ਸ਼ਾਹ ਸੁਲਤਾਨ ਦਾ ਸਾਲਾਨਾ ਮੇਲਾ 3 ਮਾਰਚ ਤੱਕ

ਅਜੀਤ ਡੈਸਕ 01-03-2026
ਸੁਲਤਾਨਪੁਰ ਲੋਧੀ, 28 ਫਰਵਰੀ (ਨਰੇਸ਼ ਹੈਪੀ)- ਦਰਬਾਰ ਪੀਰ ਬਾਬਾ ਸਖੀ ਸ਼ਾਹ ਸੁਲਤਾਨ ਸੇਵਾ ਕਮੇਟੀ ਦੇ ਮੈਂਬਰਾਂ ਵੱਲੋਂ ਸਾਲਾਨਾ ਮੇਲੇ ਸਬੰਧੀ ਇੱਕ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਡਿਤ ਰਾਜਪਾਲ ਸ਼ਰਮਾ, ਸੁੱਚਾ ਸਿੰਘ ਤੇ ਤਿਲਕ ਰਾਜ ਦੀ ਅਗਵਾਈ ਹੇਠ ਹੋਈ | ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਬਾਰ ਵਿਖੇ ਸਾਲਾਨਾ ਮੇਲਾ 1, 2 ਅਤੇ 3 ਮਾਰਚ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | 2 ਮਾਰਚ ਨੂੰ ਸਵੇਰੇ 11 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਉਸੇ ਦਿਨ ਰਾਤ ਨੂੰ 9 ਵਜੇ ਮਹਿਫ਼ਿਲ-ਏ-ਕਵਾਲ ਕਰਵਾਈ ਜਾਵੇਗੀ ਜਿਸ ਵਿਚ ਪੰਜਾਬ ਦੇ ਪ੍ਰਸਿੱਧ ਕੱਵਾਲ ਸਰਬਜੀਤ ਹੁਸ਼ਿਆਰਪੁਰ ਵਾਲੇ ਦਰਬਾਰ 'ਤੇ ਹਾਜ਼ਰੀ ਲੱਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਤਿੰਨੇ ਦਿਨ ਅਟੁੱਟ ਲੰਗਰ ਭੰਡਾਰੇ ਲਗਾਤਾਰ ਚੱਲਦੇ ਰਹਿਣਗੇ | ਦੂਰ-ਦਰਾਜ ਤੋਂ ਆਉਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਮੁਕੇਸ਼ ਚੌਹਾਨ, ਗੁਰਪਿੰਦਰ ਜੀਤ, ਕਮਲਪ੍ਰੀਤ ਸਿੰਘ ਸੋਨੀ, ਹਰਪ੍ਰੀਤ ਸਿੰਘ, ਦਰਸ਼ਨ, ਲਵਪ੍ਰੀਤ ਸਿੰਘ, ਸੁਖਜੀਵਨ ਸਿੰਘ ਮੰਗੂ, ਆਸ਼ੂ, ਜਿੰਦਰ ਅਤੇ ਅਮਰਜੀਤ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਸੀ. ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਹਦਾਇਤ... ਅਗਲੀ ਖ਼ਬਰ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਸ਼ੋ੍ਰਮਣੀ ਕਮੇਟੀ ਚੋਣਾਂ ਕਰਵਾਏ - ਭਾਈ ਰਣਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।