18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦੁਕਾਨਦਾਰ ਪਾਸੋਂ 13000 ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ <br/>

ਅਜੀਤ ਡੈਸਕ 01-03-2026
ਸੁਲਤਾਨਪੁਰ ਲੋਧੀ, 28 ਫਰਵਰੀ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਵਿਚ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਵਿਚ ਰੋਜ਼ਾਨਾ ਹੋ ਰਹੇ ਵਾਧੇ ਕਾਰਨ ਇਲਾਕਾ ਨਿਵਾਸੀ ਬਹੁਤ ਡਰੇ ਹੋਏ ਹਨ | ਲੋਕਾਂ ਦਾ ਪੁਲਿਸ ਅਤੇ ਪ੍ਰਸ਼ਾਸਨ ਤੋਂ ਭਰੋਸਾ ਦਿਨ ਬ ਦਿਨ ਖ਼ਤਮ ਹੁੰਦਾ ਜਾ ਰਿਹਾ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਗਿੱਲਾਂ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਸਦਰ ਬਾਜ਼ਾਰ ਵਿਚ ਮਨਿਆਰੀ ਦੀ ਦੁਕਾਨ ਕਰਦੇ ਹਨ ਤੇ ਰੋਜ਼ਾਨਾ ਵਾਂਗ ਰਾਤ ਕਰੀਬ 8 ਵਜੇ ਮੋਟਰਸਾਈਕਲ 'ਤੇ ਘਰ ਵਾਪਸ ਪਿੰਡ ਨੂੰ ਜਾ ਰਹੇ ਸਨ ਤਾਂ ਦੋ ਨਕਾਬਪੋਸ਼ ਲੁਟੇਰਿਆਂ ਨੇ ਹਾਂਡਾ ਫਾਰਮ ਤੋਂ ਥੋੜਾ ਅੱਗੇ ਮੈਨੂੰ ਘੇਰ ਕੇ ਮੇਰੇ ਨਾਲ ਹੱਥੋਪਾਈ ਕੀਤੀ ਤੇ ਹਨੇਰੇ ਵਿਚ ਕੋਈ ਹਥਿਆਰ ਵਿਖਾ ਕੇ ਮੈਨੂੰ ਕਣਕ ਦੇ ਖੇਤ 'ਚ ਸੁੱਟ ਦਿੱਤਾ ਜਿਸ ਦੌਰਾਨ ਉਹ ਮੇਰੀ ਜੇਬ ਵਿਚੋਂ ਮੋਬਾਈਲ ਤੇ ਬਟੂਆ ਵਿਚ ਮੌਜੂਦ 13,000 ਨਕਦੀ ਲੁੱਟ ਕੇ ਲੈ ਗਏ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰਕੇ ਰਿਪੋਰਟ ਲਿਖਵਾ ਦਿੱਤੀ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਲਕੇ ਵਿਚ ਪੁਲਿਸ ਗਸ਼ਤ ਵਧਾਈ ਜਾਵੇ | ਵਰਨਣਯੋਗ ਹੈ ਕਿ ਬੀਤੇ ਦਿਨ ਹੀ ਇੱਕ ਪਾਪੜ ਵਾਲੇ ਨੂੰ ਵੀ ਲੁਟੇਰਿਆਂ ਵੱਲੋਂ ਲੁੱਟ ਲਿਆ ਗਿਆ ਸੀ ਜਦਕਿ ਬੀਤੀ ਰਾਤ ਹੀ ਸੁਲਤਾਨਪੁਰ ਲੋਧੀ ਤੋਂ ਜੱਬੋਵਾਲ ਰੋਡ 'ਤੇ ਇੱਕ ਦੁਕਾਨਦਾਰ ਕੋਲੋਂ ਲੁਟੇਰਿਆਂ ਨੇ ਉਸਦਾ ਮੋਟਰਸਾਈਕਲ ਖੋਹ ਲਿਆ ਸੀ | ਪਾਵਨ ਨਗਰੀ ਵਿਚ ਰੋਜ਼ਾਨਾ ਹੋ ਰਹੀਆਂ ਲੁੱਟਾਂ ਖੋਹਾਂ ਨੂੰ ਲੈ ਕੇ ਜਿੱਥੇ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ ਉੱਥੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਮੋਨਿੰਦਰ ਕੌਰ ਦੀ ਸੇਵਾ-ਮੁਕਤੀ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਦਾ ਮਾਮਲਾ ਭਖਿਆ ਮੰਗਾਂ ਪੂਰੀਆਂ ਨਾ ਹੋਣ 'ਤੇ ਕੂੜਾ ਚੁੱਕਣ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।