11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਤਿੰਨ ਦਿਨਾਂ ਧਾਰਮਿਕ ਸਮਾਗਮ <br/>

ਅਜੀਤ ਡੈਸਕ 02-03-2026
ਭੁਲੱਥ, 1 ਮਾਰਚ (ਮਨਜੀਤ ਸਿੰਘ ਰਤਨ)-ਪਿੰਡ ਮਹਿਮਦਪੁਰ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਤੇ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਤੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 30ਵਾਂ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਪਿੰਡ ਮਹਿਮਦਪੁਰ, ਮੂਸਾ ਖੇਲ ਤੇ ਸ਼ਾਦੀਪੁਰ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਤਿੰਨ ਦਿਨਾਂ ਸਮਾਗਮ ਮੌਕੇ 26 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਤੇ ਉਸ ਦਿਨ ਰਾਤ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਜੋਗਾ ਸਿੰਘ ਜੀ ਰਾਮੂ ਥਿਆੜਾ ਵਾਲੇ, ਭਾਈ ਕੁਲਵਿੰਦਰ ਸਿੰਘ ਖਰੜ ਵਾਲੇ, ਭਾਈ ਹਰਪ੍ਰੀਤ ਸਿੰਘ ਮਹਿਮਦਪੁਰ ਵਾਲੇ, 27 ਫਰਵਰੀ ਨੂੰ ਭਾਈ ਲਹਿਣਾ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਡਾਕਟਰ ਗੁਰਪ੍ਰੀਤ ਸਿੰਘ ਕਥਾਵਾਚਕ ਅਵਾਣ ਭੀਖੇ ਸ਼ਾਹ ਤੇ ਭਾਈ ਜਸਵਿੰਦਰ ਸਿੰਘ ਮੂਸਾ ਖੇਲ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਅਖੀਰਲੇ ਦਿਨ 28 ਫਰਵਰੀ ਨੂੰ ਸਵੇਰੇ ਸਭ ਤੋਂ ਪਹਿਲਾਂ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲੇ, ਢਾਡੀ ਜਥਾ ਭਾਈ ਜਗਦੀਸ਼ ਸਿੰਘ ਵਡਾਲਾ ਭਾਈ ਅਮਰਜੀਤ ਸਿੰਘ ਮਾਨ ਗੁਰਦਾਸਪੁਰ ਵਾਲੇ ਤੇ ਭਾਈ ਭੁਪਿੰਦਰ ਸਿੰਘ ਕਥਾ ਵਾਚਕ ਨੇ ਕਥਾ, ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਤੇ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਯੋਗਦਾਨ ਪਾਉਣ ਵਾਲਿਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਨਗਰ ਤੇ ਆਸ ਪਾਸ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੋਇੰਦਵਾਲ ਸਾਹਿਬ ਤੱਕ 16ਵੀਂ ਪੈਦਲ ਯਾਤਰਾ ਸਜਾਈ ਅਗਲੀ ਖ਼ਬਰ ਇੰਡੋ ਅਮਰੀਕਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਡਾਇਲੈਸਿਸ ਸੈਂਟਰ ਨੂੰ 10 ਲੱਖ ਰੁਪਏ ਦੀ ਰਾਸ਼ੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।