ਸੁਲਤਾਨਪੁਰ ਲੋਧੀ, 1 ਮਾਰਚ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਕੌਮ ਦੀ ਚੜ੍ਹਦੀ ਕਲ੍ਹਾ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਪ੍ਰੋਗਰਾਮ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਸਮੇਂ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਕਰਨਜੀਤ ਸਿੰਘ ਆਹਲੀ ਕਥਾ ਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸਰਵਣ ਕਰਵਾਈ ਗਈ ਤੇ ਇਸ ਸ਼ੁੱਭ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ | ਇਸ ਮੌਕੇ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਚਾਹ ਤੇ ਪਕੌੜੇ, ਮਠਿਆਈਆਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ | ਭਾਰੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਸਾਹਿਲ ਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ , ਹਰਪਾਲ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਬਲਦੇਵ ਸਿੰਘ, ਸੋਨੀ ਸਿੰਘ, ਲੱਕੀ ਸਿੰਘ, ਰਣਧੀਰ ਸਿੰਘ, ਬਲਕਾਰ ਸਿੰਘ, ਮਾਸਟਰ ਬਲਵੰਤ ਸਿੰਘ, ਭਜਨ ਸਿੰਘ ਖ਼ਾਲਸਾ, ਦਰਸ਼ਨ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ ਤੇ ਹੋਰ ਸਤਿਕਾਰ ਯੋਗ ਸ਼ਖ਼ਸੀਅਤਾਂ ਹਾਜ਼ਰ ਸਨ |